ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ :

ਹਰਪ੍ਰਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਿਹਤ ਵਿਭਾਗ ਦੇ ਹਵਾਲੇ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਲਿ੍ਹੇ ਦੇ ਜਿਨਾਂ੍ਹ ਦੋਂ ਵਿਅਕਤੀਆਂ ਦੀ ਚਾਲੂ ਮਹੀਨਾ ਜਨਵਰੀ 2022 ਦੌਰਾਨ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ, ਇਨਾਂ੍ਹ ਵਿਅਕਤੀਆਂ ਨੇ ਸਿਹਤ ਵਿਭਾਗ ਪਾਸੋਂ ਪਹਿਲਾ ਕੋਰੋਨਾ ਵੈਕਸੀਨ ਦਾ ਕੋਈ ਟੀਕਾ ਨਹੀਂ ਲਗਵਾਇਆ। ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲਾ ਇੱਕ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ, ਜਦਕਿ ਦੂਜਾ ਪਿੰਡ ਮੋਹਲਾ ਦਾ ਵਸਨੀਕ ਸੀ, ਇਨਾਂ੍ਹ ਵਿਅਕਤੀਆਂ ਨੇ ਸਿਹਤ ਵਿਭਾਗ ਪਾਸੋਂ ਕੋਰੋਨਾ ਵੈਕਸੀਨ ਦਾ ਪਹਿਲਾ ਕੋਈ ਵੀ ਟੀਕਾ ਨਹੀਂ ਲਗਵਾਇਆ। ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਪਾਸੋਂ ਜ਼ਰੂਰ ਵੈਕਸੀਨ ਲਗਵਾਉਣ ਤਾਂ ਜੋ ਵਾਇਰਸ ਨੂੰ ਅੱਗੇ ਵਧਣ ਤੋਂ ਫੈਲਣ ਤੋਂ ਰੋਕਿਆ ਜਾ ਸਕੇ।ਇਸ ਤੋਂ ਇਲਾਵਾ ਉਚਿਤ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ, ਆਪਣੇ ਹੱਥਾਂ ਨੂੰ ਸਾਬਣ ਤੇ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ ਅਤੇ ਲੋੜ ਪੈਣ ਤੇ ਸਿਹਤ ਵਿਭਾਗ ਦੀ ਜਰੂਰ ਸਹਾਇਤਾ ਲਈ ਜਾਵੇ। ਉਨਾਂ੍ਹ ਅੱਗੇ ਕਿਹਾ ਕਿ ਜਿਹਨਾਂ ਨਾਗਰਿਕਾਂ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਲਿਆ ਹੈ, ਉਹ ਜਰੂਰ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਵੀ ਲਗਵਾਉਣ। ਜ਼ਲਿ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜ਼ਲਿ੍ਹੇ ਦੇ ਹਰ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਵਾਰਡਾਂ ਵਿੱਚ ਵਿਸ਼ੇਸ਼ ਟੀਮਾਂ ਰਾਹੀਂ ਨਿਰੰਤਰ ਕੋਰੋਨ ਵੈਕਸੀਨ ਕੈੱਪ ਲਗਾਏ ਜਾ ਰਹੇ ਹਨ। ਲੋੜਵੰਦਾਂ ਨੂੰ ਇਨਾਂ੍ਹ ਕੈਂਪਾਂ ਦਾ ਜਰੂਰ ਲਾਭ ਉਠਾਉਣਾ ਚਾਹੀਦਾ ਹੈ।