ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਨਿਰਦੇਸ਼ਾਂ ਤੇ ਸੀਐਚਸੀ ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਕੁਮਾਰ ਬਾਂਸਲ ਦੀ ਅਗਵਾਈ 'ਚ ਬਲਾਕ ਦੇ ਵੱਖ ਵੱਖ ਪਿੰਡਾਂ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਗਏ ਤੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਮੈਡੀਕਲ ਅਫਸਰ ਇੰਚਾਰਜ ਡਾ. ਵਰੁਣ ਵਰਮਾ ਤੇ ਡਾ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਪਰ ਪਿਛਲੇ ਕੁੱਝ ਸਮੇਂ ਤੋਂ ਪਿੰਡਾਂ ਦੇ ਲੋਕਾਂ ਦੇ ਲੇਬਰ ਤੇ ਜਾਣ ਅਤੇਹੁਣ ਸਿਹਤ ਵਿਭਾਗ ਦੇ ਸਟਾਫ ਦੇ ਧਰਨੇ 'ਤੇ ਹੋਣ ਕਾਰਨ ਵੈਕਸੀਨੇਸ਼ਨ 'ਚ ਕਮੀ ਆ ਰਹੀ ਹੈ। ਉਨਾਂ੍ਹ ਕਿਹਾ ਕਿ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਲਈ ਜਰੂਰੀ ਹੈ ਕਿ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਵੈਕਸੀਨੇਸ਼ਨ ਕਰਵਾਉਣ ਲਈ ਪੇ੍ਰਿਤ ਕੀਤਾ ਜਾਵੇ ਜਿਸ ਨਾਲ ਕੋਰੋਨਾ ਵਾਇਰਸ ਨੂੰ ਫੈਲਣ ਰੋਕਿਆ ਜਾ ਸਕੇ। ਉਨਾਂ੍ਹ ਕਿਹਾ ਕਿ ਵੈਕਸੀਨੇਸ਼ਨ ਦੇ ਨਾਲ ਇਸ ਰੋਗ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਤੇ ਜੇਕਰ ਵਿਅਕਤੀ ਵਾਇਰਸ ਦੀ ਚਪੇਟ 'ਚ ਆ ਵੀ ਜਾਂਦਾ ਹੈ ਤਾਂ ਉਸ ਦੀ ਰਿਕਵਰੀ ਜਲਦੀ ਹੋਣ ਦੀ ਉਮੀਦ ਬਹੁਤ ਹੱਦ ਤੱਕ ਵੱਧ ਜਾਂਦੀ ਹੈ। ਇਸ ਲਈ ਜਰੂਰੀ ਹੈ ਕਿ ਵੈਕਸੀਨੇਸ਼ਨ ਦੀ ਪਹਿਲੀ ਤੇ ਦੂਜੀ ਦੋਨਾਂ ਡੋਜ਼ ਲੁਆਈ ਜਾਵੇ। ਰੈਗੂਲਰ ਸਟਾਫ ਵੱਲੋਂ ਬਰਕੰਦੀ, ਮਹਾਂਬਧਰ, ਜੰਮੂਆਣਾ, ਬੱਲਮਗੜ, ਮਡਾਹਰ ਕਲਾਂ, ਰਹੂੜਿਆਂਵਾਲੀ, ਵੜਿੰਗ, ਲੰਬੀ ਢਾਬ, ਹਰੀਕੇ ਕਲਾਂ, ਸਰਾਏਨਾਗਾ ਆਦਿ ਪਿੰਡਾਂ 'ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਗਏ ਜਿਸ 'ਚ 400 ਤੋਂ ਜਿਆਦਾ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ। ਬੀਈਈ ਮਨਬੀਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਦੇ ਮੁਤਾਬਕ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਕਰਵਾ ਸਕਦਾ ਹੈ। ਉਨਾਂ੍ਹ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਲੱਗ ਰਹੇ ਵੈਕਸੀਨੇਸ਼ਨ ਕੈਂਪ ਦੌਰਾਨ ਲੋਕ ਵੱਧ ਤੋਂ ਵੱਧ ਵਿਭਾਗ ਦਾ ਸਹਿਯੋਗ ਕਰਨ। ਇਸ ਮੌਕੇ ਤੇ ਸਿਹਤ ਕਰਮੀ ਬੂਟਾ ਸਿੰਘ, ਗੁਰਮੇਜ ਸਿੰਘ, ਸੁਖਪ੍ਰਰੀਤ ਪਾਲ ਕੌਰ, ਸੁਨੀਤਾ ਰਾਣੀ, ਗੁਰਮੀਤ ਕੌਰ, ਗੁਰਸੇਵਕ ਸਿੰਘ, ਤਰਸੇਮ, ਵੀਰਪਾਲ ਕੌਰ, ਗੁਰਪਾਲ ਕੌਰ, ਕਿਰਨਜੀਤ ਕੌਰ, ਕੁਲਵਿੰਦਰ ਕੌਰ, ਫਾਰਮੈਸੀ ਅਫਸਰ ਰਿਸ਼ੀ ਪਾਲ ਸ਼ਰਮਾ, ਅਮਨਦੀਪ ਸਿੰਘ, ਸੀਐਚਓ ਵਿਮਲਦੀਪ ਕੌਰ, ਬਲਵਿੰਦਰ ਸਿੰਘ, ਗੁਰਮੀਤ ਕੌਰ ਤੇ ਪਿੰਡ ਵਾਸੀ ਮੌਜੂਦ ਸਨ।