- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਵਿਖੇ ਮਨਾਇਆ ਗਿਆ ਫਾਰਮੇਸੀ ਦਿਵਸ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ, ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ਼ ਆਫ਼ ਫਾਰਮੈਸੀ ਦੇ ਪ੍ਰਿੰਸਿਪਲ ਮੁਨੀਸ਼ ਜੋਸ਼ੀ ਦੀ ਯੋਗ ਅਗਵਾਈ ’ਚ ਫਾਰਮੇਸੀ ਦਿਵਸ ਮਨਾਇਆ ਗਿਆ। ਇਸ ’ਚ ਫਾਰਮੇਸੀ ਦੇ ਵਿਦਿਆਰਥੀਆਂ ਦੇ ਵੱਖ ਵੱਖ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਮੁਨੀਸ਼ ਜੋਸ਼ੀ ਨੇ ਵਿਦਿਆਰਥੀਆਂ ਨੂੰ ਫਾਰਮੈਸੀ ’ਚ ਆਪਣਾ ਚੰਗਾ ਭਵਿੱਖ ਬਣਾਉਣ ਦੀ ਸਲਾਹ ਦਿੱਤੀ। ਇਸ ਸੰਬੰਧ ’ਚ ਪ੍ਰਿੰਸਿਪਲ ਜੋਸ਼ੀ ਨੇ ਵਿਦਿਆਰਥੀਆਂ ਨੂੰ ਦਵਾਈਆਂ ਬਣਾਉਣ ਦੀ ਵਿਧੀ, ਉਨ੍ਹਾਂ ਦੀ ਟੈਸਟਿੰਗ ਅਤੇ ਪ੍ਰਯੋਗ ਕਰਨ ਦਾ ਸੌਖਾ ਅਤੇ ਨਿਵੇਕਲਾ ਤਰੀਕਾ ਵੀ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ’ਚ ਆਤਮ ਨਿਰਭਰ ਹੋਣ ਲਈ ਪ੍ਰੇਰਿਤ ਕੀਤਾ। ਪ੍ਰਿੰਸਿਪਲ ਨੇ ਬੱਚਿਆਂ ਨੂੰ ਸੌਖਾ ਰਸਤਾ ਨਾ ਚੁਣ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਮਾੜੇ ਵਿਕਾਰਾਂ ਦੇ ਪ੍ਰਭਾਵ ਤੋਂ ਬਚਣ ਲਈ ਕਿਹਾ। ਇਸ ਮੌਕੇ ਵਧੀਆ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਨੂੰ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਮੌਕੇ ’ਤੇ ਮੌਜੂਦ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਸ ਸੈਸ਼ਨ ਦੀ ਬਹੁਤ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੇ ਵੀ ਯਕੀਨ ਦਵਾਇਆ ਕਿ ਉਹ ਦੱਸੇ ਹੋਏ ਰਾਹ ’ਤੇ ਚੱਲ ਕੇ ਆਪਣਾ ਵਧੀਆ ਭਵਿੱਖ ਬਣਾਉਣ ਲਈ ਵਚਨਬੱਧ ਹੋਣਗੇ। ਇਸ ਮੌਕੇ ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰਿੰਸਿਪਲ ਡਾ. ਸੰਜੀਵ ਜਿੰਦਲ, ਵਾਈਸ ਪ੍ਰਿੰਸੀਪਲ ਪਰਮਪ੍ਰੀਤ ਕੌਰ, ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਦੇ ਪ੍ਰਿੰਸੀਪਲ ਰੁਪਿੰਦਰ ਕੌਰ, ਵਾਇਸ ਪ੍ਰਿੰਸੀਪਲ ਮਨਜਿੰਦਰ ਕੌਰ, ਮਾਤਾ ਜਰਨੈਲ ਕੌਰ ਮੈਮੋਰੀਅਲ ਕਾਲਜ਼ ਆਫ਼ ਫਾਰਮੈਸੀ ਦੇ ਲੈਕਚਰਾਰ ਲਵਪ੍ਰੀਤ ਸਿੰਘ, ਜਸਮੀਨ ਕੌਰ ਦੇਸ਼ ਭਗਤ ਕੈਂਪਸ ਦੇ ਸੁਪ੍ਰਿੰਟੈਂਡੈਂਟ ਮੇਜਰ ਸਿੰਘ, ਅਕਾਊਂਟੈਂਟ ਨਵਦੀਪ ਸਿੰਘ, ਸੁਪਰਵਾਈਜਰ ਦਿਲਬਾਗ਼ ਸਿੰਘ ਅਤੇ ਹੋਰ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। ਇਸ ਮੌਕੇ ਦੇਸ਼ ਭਗਤ ਕੈਂਪਸ ਦੇ ਸਮੂਹ ਸਟਾਫ਼ ਨੇ ਆਏ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।