ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਵਾਤਾਵਰਨਬਚਾਓ ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਮੁੱਖ ਅਧਿਆਪਕ ਪਰਮਜੀਤ ਸਿੰਘ ਦੀ ਅਗਵਾਈ 'ਚ 'ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹੱਤ' ਦੀ ਬਾਣੀ ਦੀ ਰੌਸ਼ਨੀ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੌਦੇ ਲਗਾਏ। ਇਸ ਮੌਕੇ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਰੌਸ਼ਨੀ ਵਿਚ ਵਾਤਾਵਰਣ ਸ਼ੁੱਧ ਰੱਖਣ ਲਈ ਉਪਰਾਲੇ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਅਧਿਆਪਕ ਕੁਲਬੀਰ ਜੋਸ਼ੀ, ਸੁਰਿੰਦਰ ਮੋਹਨ, ਕਮਲਦੀਪ ਸਿੰਘ, ਬਲਜੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।