- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 02 ਨਸ਼ਾ ਤਸਕਰ ਕਾਬੂ

ਪੰਜਾਬੀ ਜਾਗਰਣ ਰਿਪੋਰਟਰ. ਸ੍ਰੀ ਮੁਕਤਸਰ ਸਾਹਿਬ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਸਐਸਪੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ’ਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅਸ਼ੋਕ ਮੀਨਾ ਐਸਪੀ (ਡੀ) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਤੇ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸੀਆਈਏ ਪੁਲਿਸ ਟੀਮ ਵੱਲੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਟੋਲ ਪਲਾਜ਼ਾ, ਨੇੜੇ ਪਿੰਡ ਵੜਿੰਗ ਵਿਖੇ ਮੌਜੂਦ ਹੋਣ ਦੌਰਾਨ ਦੋ ਨੌਜਵਾਨ ਸ਼ੱਕੀ ਹਾਲਤ ’ਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਟੀਮ ਵੱਲੋਂ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਨਾਮ-ਪਤਾ ਪੁੱਛਿਆ ਗਿਆ। ਪੁੱਛਗਿੱਛ ਦੌਰਾਨ ਪਹਿਲੇ ਵਿਅਕਤੀ ਨੇ ਆਪਣਾ ਨਾਮ ਵਿਸ਼ਾਲ ਸਿੰਘ ਉਰਫ਼ ਸ਼ਾਲੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਅੰਬੇਦਕਰ ਨਗਰ ਨੇੜੇ ਕੰਮੇਆਣਾ ਗੇਟ ਫਰੀਦਕੋਟ ਤੇ ਦੂਜੇ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਕੁਲਵੰਤ ਸਿੰਘ ਵਾਸੀ ਅੰਬੇਦਕਰ ਨਗਰ ਨੇੜੇ ਕੰਮੇਆਣਾ ਗੇਟ ਫਰੀਦਕੋਟ ਦੱਸਿਆ। ਪੁਲਿਸ ਟੀਮ ਵੱਲੋਂ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ ਹੈਰੋਇਨ (ਚਿੱਟਾ) ਬਰਾਮਦ ਹੋਈ। ਬਰਾਮਦ ਨਸ਼ੀਲੇ ਪਦਾਰਥ ਦਾ ਵਜ਼ਨ ਕਰਨ ’ਤੇ 100 ਗ੍ਰਾਮ ਹੈਰੋਇਨ ਪਾਈ ਗਈ। ਇਸ ਸਬੰਧੀ ਐਨਡੀਪੀਐੱਸ ਐਕਟ ਤਹਿਤ ਥਾਣਾ ਬਰੀਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਮੌਕੇ ਐਸਐਸਪੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।