‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਸਰਚ ਅਭਿਆਨ
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਸਰਚ ਅਭਿਆਨ
Publish Date: Wed, 28 Jan 2026 06:14 PM (IST)
Updated Date: Wed, 28 Jan 2026 06:16 PM (IST)

-ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਨਿਰੰਤਰ ਕਾਰਵਾਈ ਜਾਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਕ ਸੁਰੱਖਿਆ ਅਤੇ ਗੈਂਗਸਟਰਾਂ ਖਿਲਾਫ ਸਖ਼ਤ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਅਤੇ ਲੋਕਾਂ ਵਿੱਚ ਸੁਰੱਖਿਆ ਸਦਭਾਵਨਾ ਬਣਾਈ ਰੱਖਣ ਦੇ ਲਈ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਸਰਚ ਅਭਿਆਨ ਅਭਿਮੰਨਿਊ ਰਾਣਾ ਐਸਐਸਪੀ. ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ- ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਰੇਲਵੇ ਸਟੇਸ਼ਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ। ਅਭਿਮੰਨਿਊ ਰਾਣਾ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਜਿਨ੍ਹਾਂ ’ਚ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਨਵੀਨਪਾਲ ਸਿੰਘ ਡੀਐਸਪੀ ਮਲੋਟ, ਅਰੁਣ ਮੁੰਡਨ ਡੀਐਸਪੀ ਗਿੱਦੜਬਾਹਾ ਅਤੇ ਹਰਬੰਸ ਸਿੰਘ ਡੀਐਸਪੀ ਲੰਬੀ ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਜਿਲ੍ਹਾ ਦੀਆਂ ਚਾਰੇ ਸਬ-ਡਵੀਜਨਾਂ ਦੇ ਰੇਲਵੇ ਸਟੇਸ਼ਨਾਂ ਪਰ ਸਰਚ ਆਪ੍ਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਪਰੇਸ਼ਨ ’ਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਐੱਸਐੱਸਪੀ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਸਰਚ ਅਪਰੇਸ਼ਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਦੋਂ ਲੋਕ ਪੁਲਿਸ ਨਾਲ ਮਿਲ ਕੇ ਕੰਮ ਕਰਦੇ ਹਨ, ਤਾਂ ਸਮਾਜ ਵਿੱਚ ਅਸਲ ਤਬਦੀਲੀ ਆਉਂਦੀ ਹੈ। ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਸਬੰਧੀ ਕੋਈ ਸ਼ੱਕੀ ਗਤੀਵਿਧੀ ਜਾਂ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਆਪ੍ਰੇਸ਼ਨ ਦੇ ਮੁੱਖ ਪਹਿਲੂ 1. ਰੇਲਵੇ ਸਟੇਸ਼ਨਾਂ ਵਿਖੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਕੀਤੀ ਗਈ। 2. ਪੈਸ ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ। 3. ਵਾਹਨ ਐਪ ਰਾਹੀਂ ਪਾਰਕਿੰਗ ‘ਚ ਖੜ੍ਹੇ ਵਾਹਨਾਂ ਦੀ ਪੁਸ਼ਟੀ ਕੀਤੀ ਗਈ। 4. ਐਂਟੀ-ਸਾਬੋਟਾਜ਼ ਟੀਮਾਂ ਵੱਲੋਂ ਰੇਲਵੇ ਪਲੇਟਫਾਰਮ, ਵੇਟਿੰਗ ਹਾਲ, ਟਿਕਟ ਘਰ, ਪਾਰਕਿੰਗ ਅਤੇ ਸਟੇਸ਼ਨ ਦੇ ਆਲੇ ਦੁਆਲੇ ਇਲਾਕਿਆਂ ਦੀ ਤਲਾਸ਼ੀ ਕੀਤੀ ਗਈ। 5. ਸਟੇਸ਼ਨ ਉੱਤੇ ਮੌਜੂਦ ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ।