'ਗੈਂਗਸਟਰਾਂ ਦੇ ਵਾਰ' ਮੁਹਿੰਮ ਤਹਿਤ ਪੁਲਿਸ ਵੱਲੋਂ ਜ਼ਿਲ੍ਹਾ ਭਰ ’ਚ ਵਿਸ਼ਾਲ ਪੱਧਰੀ ਨਾਕਾਬੰਦੀ ਤੇ ਸਖ਼ਤ ਚੈਕਿੰਗ
ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਦੇ ਵਾਰ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਵਿਸ਼ਾਲ ਪੱਧਰ ’ਤੇ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ (ਆਈਪੀਐਸ) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੱਤਾਂ ’ਤੇ ਸਖ਼ਤ ਨਜ਼ਰ ਰੱਖਣਾ ਸੀ।
Publish Date: Fri, 27 Feb 2026 03:45 PM (IST)
Updated Date: Fri, 27 Feb 2026 03:48 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਦੇ ਵਾਰ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਵਿਸ਼ਾਲ ਪੱਧਰ ’ਤੇ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ (ਆਈਪੀਐਸ) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ, ਜਿਸਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੱਤਾਂ ’ਤੇ ਸਖ਼ਤ ਨਜ਼ਰ ਰੱਖਣਾ ਸੀ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ’ਚ ਕੁੱਲ 18 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ। ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ’ਚ ਨਾਕਾਬੰਦੀ ਕੀਤੀ ਗਈ। ਹਰ ਨਾਕੇ ’ਤੇ ਔਸਤਨ 11 ਪੁਲਿਸ ਮੁਲਾਜ਼ਮ ਤਾਇਨਾਤ ਰਹੇ।
ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਅਚਾਨਕ ਅਤੇ ਪ੍ਰਭਾਵਸ਼ਾਲੀ ਸਰਚ ਅਭਿਆਨ ਚਲਾਇਆ ਗਿਆ। ਕੁੱਲ 200 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ‘ਤੇ ਤਾਇਨਾਤ ਰਹੇ। ਇਸ ਸਪੈਸ਼ਲ ਆਪਰੇਸ਼ਨ ਦੀ ਸੁਪਰਵਿਜ਼ਨ ਐਸਪੀ (ਡੀ) ਮਨਮੀਤ ਸਿੰਘ ਢਿੱਲੋਂ ਅਤੇ ਸਬੰਧਤ ਸਬ-ਡਿਵੀਜ਼ਨਾਂ ਦੇ ਡੀਐਸਪੀਜ਼ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਅਰਨ ਮੁੰਡਨ ਡੀਐਸਪੀ ਗਿੱਦੜਬਾਹਾ, ਨਵੀਨ ਪਾਲ ਸਿੰਘ ਡੀਐਸਪੀ ਮਲੋਟ ਅਤੇ ਹਰਬੰਸ ਸਿੰਘ ਡੀਐਸਪੀ ਲੰਬੀ ਵੱਲੋਂ ਕੀਤੀ ਗਈ ਤਾਂ ਜੋ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਹਰ ਪੱਧਰ ’ਤੇ ਪੂਰੀ ਸਖ਼ਤੀ ਬਣੀ ਰਹੇ।