ਪੁਲਿਸ ਵੱਲੋਂ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਪੁਲਿਸ ਵੱਲੋਂ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
Publish Date: Sat, 28 Feb 2026 04:55 PM (IST)
Updated Date: Sat, 28 Feb 2026 04:55 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਸਐਸਪੀ ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲ ਜੀਵਨ ਲਈ ਸ਼ੁਭਕਾਮਨਾਵਾਂ ਪ੍ਰਗਟਾਈਆਂ ਤੇ ਉਨ੍ਹਾਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕਰਵਾਇਆ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਚਾਰ ਪੁਲਿਸ ਕਰਮਚਾਰੀ ਜਿਨਾਂ ’ਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਹੌਲਦਾਰ ਬਲਕਾਰ ਸਿੰਘ ਪਿੰਡ ਮਲੋਟ, ਹੌਲਦਾਰ ਬਲਕਾਰ ਸਿੰਘ ਮੰਡੀ ਡੱਬਵਾਲੀ ਆਪਣੀ ਸਰਵਿਸ ਪੂਰੀ ਕਰਦੇ ਹੋਏ ਰਿਟਾਇਰ ਹੋਏ ਹਨ। ਵਿਦਾਇਗੀ ਸਮਾਰੋਹ ਕਾਨਫਰੰਸ ਹਾਲ ਐਸਐਸਪੀ ਦਫਤਰ ’ਚ ਆਯੋਜਿਤ ਕੀਤਾ ਗਿਆ ਜਿੱਥੇ ਹਰਕਮਲ ਕੌਰ ਐੱਸਪੀਐਚ ਤੇ ਦਫਤਰੀ ਸਟਾਫ ਵੀ ਮੌਜੂਦ ਸਨ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਤੇ ਗੌਰਵਪੂਰਨ ਹੈ। ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਹਰ ਅਧਿਕਾਰੀ ਦਾ ਆਪਣਾ ਯੋਗਦਾਨ ਹੁੰਦਾ ਹੈ ਜੋ ਵਿਭਾਗ ਨੂੰ ਇੱਕ ਮਜ਼ਬੂਤ ਰੂਪ ਦਿੰਦਾ ਹੈ। ਅਸੀਂ ਤੁਹਾਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਜਦੋਂ ਵੀ ਤੁਹਾਨੂੰ ਸਾਡੀ ਜਰੂਰਤ ਹੋਵੇਗੀ, ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। ਉਨ੍ਹਾਂ ਕਿਹਾ ਕਿ ਪੁਲਿਸ ਕਮਿਊਨਿਟੀ ’ਚ ਤੁਹਾਡਾ ਯੋਗਦਾਨ ਸਦਾ ਯਾਦਗਾਰ ਰਹੇਗਾ। ਇਸ ਮੌਕੇ ਉਨ੍ਹਾਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦਾ ਮਹਿਕਮੇ ’ਚ ਸੇਵਾ ਲਈ ਧੰਨਵਾਦ ਕੀਤਾ। ਵਿਦਾਇਗੀ ਸਮਾਰੋਹ ’ਚ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀਆਂ ਦਫਤਰੀ ਸਟਾਫ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਸ਼ਿਰਕਤ ਕੀਤੀ ਤੇ ਰਿਟਾਇਰ ਹੋ ਰਹੇ ਆਪਣੇ ਸਾਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਟੇਜ ਸੈਕਟਰੀ ਵਜੋਂ ਏਐਸਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ, ਏਐਸਆਈ ਨਾਇਬ ਸਿੰਘ ਨੇ ਗੀਤ ਗਾ ਕੇ ਰਿਟਾਇਰਮੈਂਟ ਪਾਰਟੀ ਦੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾਇਆ। ਇਸ ਮੌਕੇ ਏਐਸਆਈ ਸੰਜੀਵ ਕੁਮਾਰ ਹੈੱਡ ਕਲਰਕ, ਏਐਸਆਈ ਗੁਰਦਿੱਤ ਸਿੰਘ ਸੀਆਰਸੀ, ਹਰਜਿੰਦਰ ਸਿੰਘ ਐਮਟੀਓ ਤੇ ਦਫ਼ਤਰੀ ਸਟਾਫ ਹਾਜ਼ਰ ਸਨ।