ਪੰਜਾਬ ਪੁਲਿਸ ਦੇ 'ਆਪਰੇਸ਼ਨ ਪ੍ਰਹਾਰ-2' ਦੌਰਾਨ ਹਾਰਟ ਅਟੈਕ ਨਾਲ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮ ਦੀ ਮੌਤ
DIG ਸੰਜੀਵ ਕੁਮਾਰ ਰਾਮਪਾਲ ਨੇ ਦੱਸਿਆ ਕਿ ਮੁਕਤਸਰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਆਪਰੇਸ਼ਨ ਪ੍ਰਹਾਰ ਤਹਿਤ ਸਰਚ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਬਰੀਵਾਲਾ ਥਾਣੇ 'ਚ ਤਾਇਨਾਤ ਹਵਲਦਾਰ ਲਖਵੀਰ ਸਿੰਘ ਨੂੰ ਡਿਊਟੀ ਦੌਰਾਨ ਹਾਰਟ ਅਟੈਕ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
Publish Date: Mon, 09 Feb 2026 03:41 PM (IST)
Updated Date: Mon, 09 Feb 2026 04:19 PM (IST)
ਜਾਗਰਣ ਸੰਵਾਦਦਾਤਾ, ਸ੍ਰੀ ਮੁਕਤਸਰ ਸਾਹਿਬ : ਸੂਬਾ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਆਪਰੇਸ਼ਨ ਪ੍ਰਹਾਰ-2' ਤਹਿਤ ਸੋਮਵਾਰ ਨੂੰ ਡਿਊਟੀ ਕਰਦੇ ਸਮੇਂ ਮੁਕਤਸਰ ਜ਼ਿਲ੍ਹੇ ਦੇ ਬਰੀਵਾਲਾ ਥਾਣੇ 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਹਾਰਟ ਅਟੈਕ (ਦਿਲ ਦਾ ਦੌਰਾ) ਆਉਣ ਕਾਰਨ ਮੌਤ ਹੋ ਗਈ।
ਡੀਆਈਜੀ ਸੰਜੀਵ ਕੁਮਾਰ ਰਾਮਪਾਲ ਨੇ ਦੱਸਿਆ ਕਿ ਮੁਕਤਸਰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਆਪਰੇਸ਼ਨ ਪ੍ਰਹਾਰ ਤਹਿਤ ਸਰਚ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਬਰੀਵਾਲਾ ਥਾਣੇ 'ਚ ਤਾਇਨਾਤ ਹਵਲਦਾਰ ਲਖਵੀਰ ਸਿੰਘ ਨੂੰ ਡਿਊਟੀ ਦੌਰਾਨ ਹਾਰਟ ਅਟੈਕ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਵੱਲੋਂ ਅਜਿਹੇ ਮਾਮਲਿਆਂ ਵਿੱਚ ਪੀੜਤ ਪਰਿਵਾਰ ਨੂੰ ਜੋ ਸਹਾਇਤਾ ਦਿੱਤੀ ਜਾਂਦੀ ਹੈ, ਉਹ ਲਖਵੀਰ ਸਿੰਘ ਦੇ ਪਰਿਵਾਰ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ। ਪੁਲਿਸ ਵਿਭਾਗ ਦੀ ਪਰਿਵਾਰ ਨਾਲ ਪੂਰੀ ਹਮਦਰਦੀ ਹੈ।