- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿੱਦੜਬਾਹਾ ’ਚ ‘ਆਪ’ ਨੂੰ ਹੁੰਗਾਰਾ, ਕਈ ਟਕਸਾਲੀ ਕਾਂਗਰਸੀ ਪਰਿਵਾਰ ਪਾਰਟੀ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਗਿੱਦੜਬਾਹਾ ਸ਼ਹਿਰ ਦੇ ਵਾਰਡ ਨੰਬਰ 19 ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਕਈ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਸਨੀ ਢਿੱਲੋਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਸਨੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਸਾਰੇ ਪਰਿਵਾਰਾਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿੱਕੀ ਸਿੰਗਲਾ, ਦੀਪਕ ਸਿੰਗਲਾ, ਗਿੰਦਰ ਸਿੰਗਲਾ, ਭਾਨਚੰਦ ਸਿੰਗਲਾ, ਭਾਰਤ ਭੂਸ਼ਣ ਸਿੰਗਲਾ, ਪ੍ਰਦੀਪ ਸਿੰਗਲਾ ਅਤੇ ਆਸ਼ੂ ਸਿੰਗਲਾ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਗਿੱਦੜਬਾਹਾ ’ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ। ਪਰਿਵਾਰਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਨਾਲ ਸਥਾਨਕ ਪੱਧਰ ’ਤੇ ਪਾਰਟੀ ਦੇ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਮਨਤਾਜ ਸਿੰਘ ਰੈਸਟੀ ਰੰਧਾਵਾ, ਵਾਈਸ ਪ੍ਰਧਾਨ ਧਰਮਿੰਦਰ ਕਿਰਾੜ,ਜਸਵਿੰਦਰ ਸਿੰਘ ਢਿੱਲੋ, ਰਾਜੂ ਸਿੰਗਲਾ, ਕੌਂਸਲਰ ਐਡਵੋਕਟ ਲਾਲੀ ਮਾਨ, ਦੀਪਕ ਬੁੱਟਰ, ਕੌਂਸਲਰ ਰਮੇਸ਼ ਕੁਮਾਰ ਫੌਜੀ, ਗੁਰਚੇਤ ਸਿੰਘ, ਕਰਮਜੀਤ ਕਰਮਾ ਮਹਾਂਵੀਰ ਪੌਡੀ ਕੌਂਸਲਰ, ਸ਼ੈਰੀ ਮਾਨ, ਕੌਂਸਲਰ ਭਿੰਦਰ ਸਿੰਘ, ਠਾਣਾ ਸਿੰਘ ਹੁਸਨਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਹਾਜ਼ਰ ਵਰਕਰ ਹਾਜ਼ਰ ਸਨ।