ਡੀਏਵੀ ਕਾਲਜ ਮਲੋਟ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਡੀਏਵੀ ਕਾਲਜ ਮਲੋਟ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ
Publish Date: Tue, 10 Mar 2026 06:15 PM (IST)
Updated Date: Tue, 10 Mar 2026 06:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਡੀਏਵੀ ਕਾਲਜ, ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ’ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਨੀਲਮ ਭਾਰਦਵਾਜ ਅਤੇ ਐਨਐਸਐਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਮਿਸਟਰ ਵਿੱਕੀ ਕਾਲੜਾ ਦੇ ਸਹਿਯੋਗ ਨਾਲ ਏਡਜ਼/ਐਚਆਈਵੀ ਵਿਸ਼ੇ ’ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ। ਇਨ੍ਹਾਂ ਪੋਸਟਰਾਂ ਰਾਹੀਂ ਏਡਜ/ਐਚਆਈਵੀ ਵਰਗੀ ਭਿਆਨਕ ਅਤੇ ਜਾਨਲੇਵਾ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਰਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।