ਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਪੀਐੱਸਟੀਐੱਲ ਸ੍ਰੀ ਮੁਕਤਸਰ ਸਾਹਿਬ ਦੀਆਂ ਜਥੇਬੰਦੀਆਂ ਜੇਈ ਕੌਂਸਲ, ਮਨਿਸਟਰੀਅਲ ਸਰਵਿਸਜ਼ ਯੂਨੀਅਨ, ਟੀਐੱਸਯੂ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ, ਅਕਾਊਟਸ ਐਸੋਸੀਏਸ਼ਨ ਅਤੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਸੱਦੇ 'ਤੇ 28 ਜੂਨ ਨੂੰ ਲਗਾਤਾਰ ਦੂਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਾਵਰਕਾਮ ਦੀ ਸਬ ਡਵੀਜ਼ਨ ਬਰੀਵਾਲਾ ਵਿਚੋਂ 24 ਜੂਨ ਨੂੰ 4 ਸਾਥੀਆਂ ਨੂੰ ਡਿਊਟੀ ਤੋਂ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿੱਚ ਪਾਵਰਕਾਮ ਦੀ ਡਵੀਜਨ ਸ੍ਰੀ ਮੁਕਤਸਰ ਸਾਹਿਬ ਦੇ ਅੱਗੇ ਵਿਸ਼ਾਲ ਧਰਨਾ ਲਗਾਇਆ ਗਿਆ। ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਾਵਰਕਾਮ ਦੇ ਸੀਐਮਡੀ ਵੱਲੋਂ ਇਹ ਕਾਰਵਾਈ ਸਿਰਫ ਤੇ ਸਿਰਫ ਸਰਕਾਰ ਦੀ ਖੁਸ਼ਾਮਦੀ ਕਰਨ ਲਈ ਕੀਤੀ ਹੈ। ਮੁਲਾਜ਼ਮਾਂ ਨੇ ਪਾਵਰਕਾਮ ਦੀ ਮੈਨਜਮੈਂਟ ਨੂੰ ਅਲਟੀਮੇਟਮ ਦਿੱਤਾ ਕਿ ਜੇਕਰ ਪਾਵਰਕਾਮ ਦੀ ਮੈਨੇਜ਼ਮੈਟ ਨੇ ਇਹ ਮੁਅੱਤਲੀ ਦੇ ਹੁਕਮ ਵਾਪਿਸ ਨਾ ਲਏ ਤਾਂ ਇਸ ਸੰਘਰਸ਼ ਨੂੰ ਹੋਰ ਵੀ ਦੂਣਾ ਕੀਤਾ ਜਾਵੇਗਾ। ਇਸਤੋਂ ਇਲਾਵਾ ਦਫ਼ਤਰੀ ਕੰਮਕਾਜ ਵੀ ਠੱਪ ਕੀਤਾ ਜਾਵੇਗਾ। ਇਸ ਸੰਘਰਸ਼ ਦੌਰਾਨ ਖਪਤਕਾਰਾਂ ਨੂੰ ਆਉਣ ਵਾਲੇ ਕਿਸੇ ਵੀ ਪੇ੍ਸ਼ਾਨੀ ਜਾਂ ਕੰਮ 'ਚ ਹੋਣ ਵਾਲੀ ਦੇਰੀ ਲਈ ਸਾਰੀ ਜੁੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਉਨਾਂ੍ਹ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਵਿੱਚ ਆਪਣੇ ਡਿੱਗ ਰਹੇ ਗ੍ਰਾਫ ਨੂੰ ਬਚਾਉਣ ਲਈ ਮੁਲਾਜ਼ਮਾਂ ਨੂੰ ਬਲੀ ਦਾ ਬੱਕਰਾ ਬਣਾ ਰਹੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜੇਈ ਕੌਂਸਲ ਵੱਲੋਂ ਇੰਜ: ਹਰਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਿੰਦਰ ਸਿੰਘ ਮੰਡਲ ਸਕੱਤਰ, ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਗੁਰਦੀਪ ਸਿੰਘ ਮੰਡਲ ਪ੍ਰਧਾਨ, ਰਣਜੀਤ ਸਿੰਘ ਮੀਤ ਪ੍ਰਧਾਨ ਸਟੇਟ ਕਮੇਟੀ, ਸਮਸ਼ੇਰ ਸਿੰਘ ਮੰਡਲ ਸੈਕਟਰੀ, ਬਲਜਿੰਦਰ ਸ਼ਰਮਾ ਪ੍ਰਧਾਨ, ਇੰਪਲਾਈਜ਼ ਫੈਡਰੇਸ਼ਨ ਵੱਲੋਂ ਵਿਵੇਕ ਬਾਂਸਲ ਸਹਾਇਕ ਲੇਖਾ ਅਫਸਰ, ਟੀਐਸਯੂ ਭੰਗਲ ਵੱਲੋਂ ਬੱਲਾ ਸਿੰਘ ਪ੍ਰਧਾਨ, ਅਮਰਜੀਤ ਸ਼ਰਮਾ ਸਰਕਲ ਆਗੂ, ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਗੁਰਪ੍ਰਰੀਤ ਸਿੰਘ ਵੱਲੋਂ ਵੀ ਸੰਬੋਧਨ ਕੀਤਾ ਗਿਆ।