ਪਾਵਰਕਾਮ ਸੀਐੱਚਬੀ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਧਰਨਾ 9 ਨੂੰ
ਪਾਵਰਕਾਮ ਸੀਐੱਚਬੀ ਮੁਲਾਜ਼ਮਾਂ ਵੱਲੋਂ 9 ਫਰਵਰੀ ਨੂੰ ਪਟਿਆਲਾ ਹੈਡ ਆਫਿਸ ਵਿਖੇ ਪਰਿਵਾਰਾਂ ਸਮੇਤ ਧਰਨਾ
Publish Date: Sat, 31 Jan 2026 03:54 PM (IST)
Updated Date: Sat, 31 Jan 2026 03:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਾਵਰਕਾਮ ਸੀਐੱਚਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਸੂਬਾ ਪ੍ਰਧਾਨ ਅੰਗਰੇਜ ਸਿੰਘ, ਸੂਬਾ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਜਰਨਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਕਨਵੀਨਰ ਕੁਲਵਿੰਦਰ ਸਿੰਘ ਢਿੱਲੋਂ, ਸੂਬਾ ਕਾਨੂੰਨੀ ਸਲਾਹਕਾਰ ਬਲਰਾਮ ਨੇ ਕਿਹਾ ਕਿ ਜਥੇਬੰਦੀ ਦੀ ਪਹਿਲੀ ਮੰਗ ਸਾਰੇ ਠੇਕਾ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਿਲ ਕਰਨ ਦੀ ਹੈ ਤੇ ਦੂਸਰੀ ਮੰਗ ਲੇਬਰ ਐਕਟ 1948 ਦੇ ਅਧੀਨ 25 ਹਾਜ਼ਰ ਤੋਂ 30 ਹਾਜ਼ਰ ਤੱਕ ਕਰਨ ਦੀ ਹੈ। ਹਾਦਸਾ ਪੀੜ੍ਹਤ ਅਪੰਗ ਕਾਮਿਆਂ ਨੂੰ ਮੁਆਵਜਾ ਤੇ ਪਰਿਵਾਰਾਂ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਆਗੂਆਂ ਵੱਲੋਂ ਧਰਨੇ ਦੀ ਤਿਆਰੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਪਟਿਆਲਾ ਮੈਨੇਜਮੈਂਟ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਤਾਂ 9 ਫਰਵਰੀ ਨੂੰ ਪਟਿਆਲਾ ਹੈਡ ਆਫਿਸ ਦੇ ਸਾਹਮਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ’ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਜਿਸਦੀ ਜਿੰਮੇਵਾਰੀ ਪ੍ਰਸ਼ਾਸਨ ਤੇ ਪਟਿਆਲਾ ਮੈਨੇਜਮੈਂਟ ਦੀ ਹੋਵੇਗੀ।