ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਪੇ੍ਰਰਨਾ ਸਦਕਾ ਹਰ ਸਾਲ ਦੀ ਤਰਾਂ੍ਹ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ (ਪਾਤਸ਼ਾਹੀ ਦਸਵੀਂ) ਨੇੜੇ ਗੁਰਦੁਆਰਾ ਟਿੱਬੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 12ਵੇਂ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਅਰੰਭ ਹੋ ਗਈਆਂ ਹਨ। ਪ੍ਰਬੰਧਕ ਵੱਲੋਂ ਇਸ ਸਬੰਧੀ ਸੇਵਾਦਾਰਾਂ ਦੀਆਂ ਵੱਖ ਵੱਖ ਕੰਮਾਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ 26, 27 ਨਵੰਬਰ ਦਿਨ ਸ਼ਨੀਵਾਰ ਅਤੇ ਐਤਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਨੇੜੇ ਗੁ. ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਉਨਾਂ੍ਹ ਦੱਸਿਆ ਕਿ ਸਮਾਗਮ 'ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ, ਬਾਬਾ ਜੀਵਾ ਸਿੰਘ ਜੀ ਦਮਦਮੀ ਟਕਸਾਲ, ਕਥਾ ਵਾਚਕ ਗਿਆਨੀ ਗੁਰਵਿੰਦਰ ਸਿੰਘ ਜੀ ਮਿਸਲ ਸ਼ਹੀਦਾਂ ਤਰਨਾਦਲ, ਭਾਈ ਜਸਪ੍ਰਰੀਤ ਸਿੰਘ ਹਜੂਰੀ ਰਾਗੀ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਸੰਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅਮਿ੍ਤਸਰ ਸਾਹਿਬ, ਢਾਡੀ ਜਥਾ ਗਿਆਨੀ ਨਿਰਮਲ ਸਿੰਘ ਨੂਰ, ਕਵੀਸ਼ਰ ਜੱਥਾ ਭਾਈ ਗੁਰਜੰਟ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ, ਭਾਈ ਜਤਿੰਦਰ ਸਿੰਘ ਸਹਿਜ, ਭਾਈ ਗਗਨਪ੍ਰਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੇ ਹੋਰ ਵਿਦਵਾਨ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। 27 ਨਵੰਬਰ 2022 ਨੂੰ ਅੰਮਿ੍ਤ ਸੰਚਾਰ ਹੋਵੇਗਾ। ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿਸੇਸ਼ ਤੌਰ 'ਤੇ ਲੱਗੇਗੀ। ਉਨਾਂ੍ਹ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਸਮਾਗਮ 'ਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।