
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

8 ਸਤੰਬਰ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਵਿੱਢੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਦੇ ਫੈਸਲੇ ਅਨੁਸਾਰ 8 ਸਤੰਬਰ ਦੇ ਮੋਹਾਲੀ ਵਿਖੇ ਸੂਬਾ ਪੱਧਰੀ ਲਈ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਤਿਆਰੀਆਂ ਦੀ ਲੜੀ ’ਚ ਲੰਬੀ ਬਲਾਕ ਦੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਮਿੱਡ ਡੇ ਮੀਲ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਪਹਿਲ ਦੇ ਅਧਾਰ ’ਤੇ ਸਕੂਲਾਂ ’ਚ ਬੱਚਿਆਂ ਲਈ ਦੁਪਹਿਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇਅ ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਕੇ ਤਿੰਨ ਹਜ਼ਾਰ ਰੁਪਏ ਤੋਂ ਛੇ ਹਜ਼ਾਰ ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜੇ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਅਖੌਤੀ ਇਨਕਲਾਬੀ ਸਰਕਾਰ ਨੇ ਵਰਕਰਾਂ ਦੇ ਮਾਣ ਭੱਤੇ ’ਚ ਚਾਰ ਸਾਲ ਤੋਂ ਵੀ ਵਧੇਰੇ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਵਾਧਾ ਨਹੀਂ ਕੀਤਾ। ਸਗੋਂ ਇਸਦੇ ਉਲਟ ਮਿੱਡ ਡੇ ਮੀਲ ਵਰਕਰਾਂ ਦੇ ਕੰਮ ਨੂੰ ਵਧਾਉਣ ਲਈ ਨਵੇਂ ਨਵੇਂ ਪ੍ਰਕਾਰ ਦੇ ਭੋਜਨ ਬਣਾਉਣ ਦੇ ਹੁਕਮ ਦਿੱਤੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਮਹਿੰਗਾਈ ਦੇ ਦਿਨੋਂ ਦਿਨ ਵਧਣ ਦੇ ਬਾਵਜੂਦ ਮਿੱਡ ਡੇ ਮੀਲ ਵਰਕਰਾਂ ਨੂੰ ਸਿਰਫ਼ ਤਿੰਨ ਹਜ਼ਾਰ ਰੁਪਏ ਨਾਲ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਉਹ ਇਹ ਰੈਲੀ ਮਿੱਡ ਡੇ ਮੀਲ ਵਰਕਰਾਂ ਦੀਆਂ ਦਰਜ਼ਾ ਚਾਰ ਰੈਗੂਲਰ ਮੁਲਾਜ਼ਮ ਦੇ ਸਮਾਨ ਤਨਖਾਹ ਸਕੇਲ ਅਤੇ ਛੁੱਟੀਆਂ ਸਮੇਤ ਹੋਰ ਸਹੂਲਤਾਂ, ਬੀਮਾ ਸਹੂਲਤ, ਗਰਮੀ ਅਤੇ ਸਰਦੀ ਦੀਆਂ ਵਰਦੀਆਂ ਦੇਣ, ਸਕੂਲ ’ਚ ਵਿਦਿਆਰਥੀ ਘਟਣ