- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਲੋਕ ਵਿਰੋਧੀ : ਲੋਕ ਮੋਰਚਾ ਆਗੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੋਦਾ : ਕੇਂਦਰ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਨੂੰ ਵੱਡੇ ਮੁਨਾਫ਼ੇ ਦੇਣ ਲਈ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ ਤੇ ਨਿੱਜੀਕਰਨ ਦੇ ਹਮਲੇ ਨੂੰ ਤੇਜ਼ ਕਰਕੇ ਲੋਕਾਂ ਨੂੰ ਮਿਲਦੀਆਂ ਤੁੱਛ ਸਬਸਿਡੀਆਂ ਤੇ ਰੁਜ਼ਗਾਰ ਸੁਰੱਖਿਆ ਨੂੰ ਖਤਮ ਕਰਨ ਵਾਲਾ ਹੈ। ਜਿਹੜਾ ਸਰਕਾਰ ਦੀ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਨੀਤੀ ਦਾ ਜਿਉਂਦਾ ਜਾਗਦਾ ਸਬੂਤ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਗਮੇਲ ਸਿੰਘ ਨੇ ਸਥਾਨਕ ਕਸਬੇ ’ਚ ਹੋਈ ਨਿੱਜੀਕਰਨ ਦੇ ਹਮਲਿਆਂ ਖ਼ਿਲਾਫ਼ ਹੋਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਲਾਗੂ ਕੀਤੇ ਗਏ ਚਾਰ ਕਿਰਤ ਕੋਡ ਵੱਡੀਆਂ ਕੰਪਨੀਆਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀ ਖੁੱਲ੍ਹ ਦੇਣ ਵਾਲੇ ਹਨ। ਮਨਰੇਗਾ ਦੀ ਥਾਂ ਜੀ ਰਾਮ ਜੀ ਲਾਗੂ ਨਾਂ ਦਾ ਨਵਾਂ ਕਾਨੂੰਨ ਲਾਗੂ ਕਰਕੇ ਮਜ਼ਦੂਰਾਂ ਦੀ ਰੁਜ਼ਗਾਰ ਗਰੰਟੀ ਦਾ ਹੱਕ ਖਤਮ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਲਿਆਂਦਾ ਜਾ ਰਿਹਾ ਬੀਜ ਬਿੱਲ 2025 ਬੀਜਾਂ ਉੱਤੇ ਕਾਰਪੋਰੇਟ ਕੰਟਰੋਲ ਕਾਇਮ ਕਰਨ ਦੀ ਕਿਸਾਨ ਵਿਰੋਧੀ ਨੀਤੀ ਦਾ ਹਿੱਸਾ ਹੈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮ ਤੇ ਚਲਦਿਆਂ ਸਰਕਾਰੀ ਅਦਾਰਿਆਂ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਬਿਜਲੀ ਬੋਰਡ, ਸਰਕਾਰੀ ਹਸਪਤਾਲਾਂ ਤੇ ਸਰਕਾਰੀ ਟਰਾਂਸਪੋਰਟ ਵਿੱਚ ਪ੍ਰਾਈਵੇਟ ਭਾਈਵਾਲੀ ਵਧਾ ਕੇ ਕਾਰਪੋਰੇਟ ਘਰਾਣਿਆਂ ਦਾ ਦਖ਼ਲ ਵਧਾ ਰਹੀ ਹੈ ਹੈ। ਸਰਕਾਰੀ ਅਦਾਰਿਆਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਤੇ ਜਨਤਕ ਜਾਇਦਾਦਾਂ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਸਰਕਾਰਾਂ ਵੱਲੋਂ ਨਿੱਜੀਕਰਨ ਦੇ ਰਾਹ ਵਿੱਚ ਅੜਿੱਕਾ ਬਣਦੇ ਕਾਨੂੰਨਾਂ ਨੂੰ ਖਤਮ ਕੀਤਾ ਜਾ ਰਿਹਾ ਹੈ।ਦੂਸਰੇ ਪਾਸੇ ਲੋਕਾਂ ਦੇ ਹੱਕ ਵਿੱਚ ਬੋਲਣ ਲਿਖਣ ਵਾਲੇ ਪੱਤਰਕਾਰਾਂ, ਸਮਾਜਿਕ ਕਾਰਕੁੰਨਾ ਤੇ ਬੁੱਧੀਜੀਵੀਆਂ ਨੂੰ ਸੰਗੀਨ ਧਾਰਾਵਾਂ ਤਹਿਤ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।ਲੋਕਾਂ ਦਾ ਧਿਆਨ ਲੋਕ ਮੁੱਦਿਆਂ ਤੋਂ ਭਟਕਾਉਣ ਲਈ ਦੇਸ਼ ਭਰ ਵਿੱਚ ਫ਼ਿਰਕੂ ਮਾਹੌਲ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨਿੱਜੀਕਰਨ, ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਨੂੰ ਰੋਕਣ ਲਈ ਸਾਂਝੇ ਸੰਘਰਸ਼ਾਂ ਦਾ ਪਿੜ ਮੱਲਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਰੱਦ ਕਰਨ, ਸਾਮਰਾਜੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੁੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦੇ ਹਮਲੇ ਮੁਕੰਮਲ ਬੰਦ ਕਰਨ ਤੇ ਸਾਮਰਾਜੀ ਮੁਲਕਾਂ ਨਾਲ ਕੀਤੇ ਸਮਝੌਤੇ, ਸੰਧੀਆਂ ਰੱਦ ਕਰਨ ਦੀ ਮੰਗ ਕੀਤੀ। ਕਨਵੈਨਸ਼ਨ ਵਿੱਚ ਸ਼ਾਮਲ ਮਜ਼ਦੂਰਾਂ, ਕਿਸਾਨਾਂ, ਬਿਜਲੀ ਕਾਮਿਆਂ, ਮੁਲਾਜ਼ਮਾਂ ਤੇ ਹੋਰ ਇਨਸਾਫ ਪਸੰਦ ਲੋਕਾਂ ਵੱਲੋਂ ਬੱਸ ਅੱਡੇ ਤੱਕ ਨਿੱਜੀਕਰਨ ਦੇ ਹਮਲਿਆਂ ਤੇ ਵੈਨਜ਼ੂਏਲਾ ਉੱਪਰ ਕੀਤੇ ਅਮਰੀਕੀ ਸਾਮਰਾਜੀ ਹਮਲੇ ਹਮਲੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਨਵੈਨਸ਼ਨ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪਿਆਰੇ ਲਾਲ ਦੋਦਾ ਨੇ ਨਿਭਾਈ।