ਪੱਤਰ ਪੇ੍ਰਰਕ, ਸ੍ਰੀ ਮੁਕਤਸਰ ਸਾਹਿਬ : ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਸਰਕਲ ਮੁਕਤਸਰ ਦੇ ਪ੍ਰਧਾਨ ਅਮਰਜੀਤ ਪਾਲ ਸ਼ਰਮਾ ਨੇ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੂੰ ਕਾਲੇ ਝੰਡੇ ਦਿਖਾਕੇ ਉਨਾਂ੍ਹ ਨੂੰ ਵਾਅਦਾ ਯਾਦ ਕਰਵਾਕੇ ਉਨਾਂ੍ਹ ਨੂੰ ਪਿਤਰੀ ਵਿਭਾਗ 'ਚ ਪੱਕਾ ਕਰਨ ਦੀ ਮੰਗ ਕਰਦਿਆਂ ਮੁਲਾਜ਼ਮਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ ਤੇ ਗਿ੍ਰਫ਼ਤਾਰ ਕੀਤੇ ਗਏ ਕਾਮਿਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨਾਂ੍ਹ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨਾਂ੍ਹ ਮੰਗ ਕੀਤੀ ਕਿ ਸਾਰੇ ਮਹਿਕਮਿਆਂ 'ਚ ਕਾਫੀ ਲੰਮੇ ਸਮੇਂ ਤੋਂ ਕੰਮ ਕਰਦੇ ਆਊਟਸੋਰਸ ਸੀਐਚਬੀ ਕੱਚੇ ਤੇ ਕੰਟਰੈਕਟ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ, ਪੇ ਕਮਿਸ਼ਨ ਦੀ ਰਿਪੋਰਟ ਰੱਦ ਕਰਕੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕਰਕੇ ਲਾਗੂ ਕੀਤੀ ਜਾਵੇ, ਸਾਰੇ ਮਹਿਕਮਿਆਂ 'ਚ ਘੱਟੋ-ਘੱਟ ਤਨਖ਼ਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਪਾਵਰਕਾਮ ਦੇ ਪਟਿਆਲਾ ਦੇ ਡਿਸਮਿਸ ਆਗੂ ਬਹਾਲ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਠੇਕਾ ਕਾਮਿਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਉਨਾਂ੍ਹ ਦੀ ਪਹਿਲਾਂ ਵਾਂਗ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨਾਂ੍ਹ ਬਿਜਲੀ ਕਾਮਿਆਂ ਨੂੰ 29 ਜੁਲਾਈ ਨੂੰ ਸਾਂਝੀ ਤਾਲਮੇਲ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪਟਿਆਲਾ ਹੈਡ ਆਫਿਸ ਅੱਗੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ।