ਸ਼ਹਿਰ ਵਾਸੀਆਂ ਦੀ ਸਮੱਸਿਆ ਦਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਹੱਲ : ਮੌਂਟੀ ਜਿੰਦਲ
ਸ਼ਹਿਰ ਵਾਸੀਆਂ ਦੀ ਸਮੱਸਿਆ ਦਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਹੱਲ : ਮੌਂਟੀ ਜਿੰਦਲ
Publish Date: Wed, 18 Mar 2026 05:22 PM (IST)
Updated Date: Wed, 18 Mar 2026 05:25 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਬੈਨਰ ਹੇਠ ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਸੈਂਬਲੀ ਟਰੇਡਰ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਦੀ ਅਗਵਾਈ ’ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਜਸਪਾਲ ਸਿੰਘ ਬਰਾੜ ਐਸਡੀਐਮ ਗਿੱਦੜਬਾਹਾ, ਪਾਵਰਕਾਮ ਦੇ ਐਕਸੀਅਨ ਅਮਨਦੀਪ ਸਿੰਘ ਮਾਨ, ਕਾਰਜ ਸਾਧਕ ਅਫਸਰ ਸੁਨੀਲ ਦੱਤ ਵਰਮਾ, ਮਾਰਕੀਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ, ਜਿਲਾ ਟਰੇਡ ਕਮਿਸ਼ਨ ਦੇ ਚੇਅਰਮੈਨ ਵਨੀਤ ਮੋਂਟੀ ਜਿੰਦਲ, ਯੂਥ ਆਗੂ ਅਭੈ ਸਿੰਘ ਢਿੱਲੋ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਨੀਤ ਮੌਂਟੀ ਜਿੰਦਲ ਵੱਲੋਂ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਦੱਸਿਆ ਕਿ ਜੋ ਵੀ ਵਾਅਦੇ ਸ਼ਹਿਰ ਵਾਸੀਆਂ ਨਾਲ ਕੀਤੇ ਗਏ ਹਨ ਉਹ ਸਾਰੇ ਪੂਰੇ ਕੀਤੇ ਜਾਣਗੇ ਤੇ ਸ਼ਹਿਰ ਵਾਸੀਆਂ ਦੀ ਹਰ ਇੱਕ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਅਭੈ ਸਿੰਘ ਢਿੱਲੋਂ ਨੇ ਸ਼ਹਿਰ ਵਾਸੀਆਂ ਦੀਆਂ ਮੰਗਾਂ ਅਤੇ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦੇ ਹੋਏ ਚੇਅਰਮੈਨ ਅਸ਼ੋਕ ਬੁੱਟਰ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ, ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਬਣਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਨੂੰ ਮਜ਼ਬੂਤੀ ਮਿਲਦੀ ਹੈ, ਵਪਾਰਕ ਗਤੀਵਿਧੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਇਸ ਮੌਕੇ ਇਸ ਮੌਕੇ ਈਟੀਓ ਗੁਰਿੰਦਰ ਸਿੰਘ, ਜੀਐੱਸਟੀ ਵਿਭਾਗ ਦੇ ਰਵਿੰਦਰ ਸਿੰਘ ਤੋਂ ਇਲਾਵਾ ਸ਼ਾਮ ਸੁੰਦਰ ਛਿੰਦੀ, ਮਾਧੋ ਦਾਸ ਸਿੰਘ, ਓਮ ਪ੍ਰਕਾਸ਼ ਕਾਕਾ, ਰਾਜੇਸ਼ ਬਾਂਸਲ, ਵਿੱਕੀ ਗਰਗ, ਅਨਮੋਲ ਜੁਨੇਜਾ ਬਬਲੂ, ਮੁਕੇਸ਼ ਕੁਮਾਰ ਸੰਮੀ ਬੁੱਟਰ, ਮਨੀਸ਼ ਵਰਮਾ, ਸ਼ਿਵਮ ਬੁੱਟਰ, ਰਾਕੇਸ਼ ਪਪਨੇਜਾ, ਗੌਰਵ ਅਗਰਵਾਲ, ਸੰਦੀਪ ਚਾਵਲਾ, ਡਾ. ਅਨਿਲ ਗਰਗ, ਸਤਪਾਲ ਸਿੰਗਲਾ, ਮਹਿੰਦਰਪਾਲ ਸਿੰਗਲਾ, ਮੁਕੇਸ਼ ਗੋਇਲ, ਦਾਰਾ ਗਰਗ, ਕੁਲਭੂਸ਼ਨ ਸ਼ਰਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਪਾਰੀ ਹਾਜ਼ਰ ਸਨ।