ਜਗਸੀਰ ਛੱਤਿਆਣਾ, ਗਿੱਦੜਬਾਹਾ : ਮਾਲਵਾ ਸਕੂਲ ਗਿੱਦੜਬਾਹਾ ਵਿਖੇ ਸਲਾਨਾ ਇਨਾਮ ਵੰਡ ਅਤੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ 'ਚ ਰਵਿੰਦਰ ਕੁਮਾਰ ਕੋਹਲੀ ਵਾਈਸ ਚਾਂਸਲਰ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਗੁਰਚਰਨ ਸਿੰਘ ਓਐਸਡੀ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਡਿੰਪੀ ਿਢੱਲੋਂ ਗਿੱਦੜਬਾਹਾ, ਐਸਜੀਪੀਸੀ ਮੈਂਬਰ ਜੱਥੇਦਾਰ ਗੁਰਪਾਲ ਸਿੰਘ ਗੋਰਾ, ਐਡਵੋਕੇਟ ਗੁਰਮੀਤ ਮਾਨ, ਜੱਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਮਾਰਕਿਟ ਕਮੇਟੀ ਮਲੋਟ ਦੇ ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ ਵੀ ਵਿਸ਼ੇਸ ਤੌਰ 'ਤੇ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਜਸਵੀਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ 'ਚ ਸਕੂਲ ਦੀਆਂ ਪ੍ਰਰਾਪਤੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਮਾਲਵਾ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਫਾੳਂੂਡਰ ਡੇ ਵਜੋਂ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰਰੋਗਰਾਮ, ਗੀਤ, ਸਕਿੱਟ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕਰਕੇ ਚੰਗਾ ਰੰਗ ਬੰਨਿਆ। ਮੁੱਖ ਮਹਿਮਾਨ ਰਵਿੰਦਰ ਕੁਮਾਰ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਬੱਚਿਆਂ ਤੇ ਪੜ੍ਹਾਈ ਥੋਪਨੀ ਨਹੀਂ ਚਾਹੀਦੀ, ਸਗੋਂ ਬੱਚਿਆਂ ਦੇ ਆਪਣੀ ਦਿਲਚਸਪੀ ਮੁਤਾਬਿਕ ਆਪਣਾ ਕੈਰੀਅਰ ਚੁਨਣ ਦੀ ਅਜ਼ਾਦੀ ਹੋਣੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ 'ਚ ਵਿਗਿਆਨਕ ਖੇਤਰ ਅਤੇ ਵਕਾਲਤ ਮੁੱਖ ਪੇਸ਼ੇ ਵਜੋਂ ਅਪਣਾਏ ਜਾ ਸਕਦੇ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਵੱਲੋਂ ਪੇਸ਼ ਪ੍ਰਰੋਗਰਾਮ ਅਤੇ ਸਕੂਲ ਦੀਆਂ ਪ੍ਰਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਅੰਤ 'ਚ ਮੁੱਖ ਮਹਿਮਾਨ ਨੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਨਾਲ ਹੀ ਬੱਸਾਂ ਅਤੇ ਵਿਦਿਆਰਥੀਆਂ ਦੀ ਵੱਧ ਦੇਖਭਾਲ ਅਤੇ ਟ੍ਰੈਫਿਕ ਨਿਯਮਾਂ ਨੂੰ ਪੂਰੀ ਤਰਾਂ ਅਪਣਾਉਣ ਵਾਲੇ ਬੱਸ ਡਰਾਈਵਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਸੀਰ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਤੋਂ ਇਲਾਵਾ ਗੁਰਵਿੰਦਰ ਕੌਰ ਮੁੱਖ ਅਧਿਆਪਕਾ ਮਾਲਵਾ ਸਕੂਲ ਜੂਨੀਅਰ ਵਿੰਗ, ਪ੍ਰਵੀਨ ਕੁਮਾਰ, ਰੁਪਾਲੀ ਪਾਹਵਾ, ਪ੍ਰਸ਼ਾਤ ਕੁਮਾਰ, ਏਕਾਂਤ ਮੌਂਗਾ, ਗੁਰਪ੍ਰਰੀਤ ਸਿੰਘ, ਸ਼ਾਲੂ ਛਾਬੜਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।