ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ
ਬਿਜਲੀ ਬਿੱਲ ਤੇ ਸੀਡ ਬਿੱਲ 2025 ਦੇ ਖਿਲਾਫ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ
Publish Date: Mon, 08 Dec 2025 06:00 PM (IST)
Updated Date: Mon, 08 Dec 2025 06:03 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ : ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਵੀਜ਼ਨ ਦਫਤਰ ’ਤੇ ਬਿਜਲੀ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਦਾ ਇਕੱਠ ਕਰਕੇ ਬਿਜਲੀ ਬਿੱਲ ਤੇ ਸੀਡ ਬਿੱਲ-2025 ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਪੈਨਸ਼ਨ ਐਸੋਸੀਏਸ਼ਨ ਪਾਵਰਕਾਮ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਮੁਕਤਸਰ ਡਿਵੀਜ਼ਨ ਦੇ ਸੀਨੀਅਰ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਰਾਜ ਸਿੰਘ ਭੰਗਚੜੀ, ਪੀਐਸਈਬੀ ਇੰਪਲਾਈਜ ਫੈਡਰੇਸ਼ਨ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਮੋਦਲੇਵਾਲਾ, ਬੀਕੇਯੂ ਲੱਖੋਵਾਲ ਦੇ ਜਿਲਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਟੈਕਨੀਕਲ ਸਰਵਿਸ ਯੂਨੀਅਨ ਸੂਬਾ ਆਗੂ ਬਲਜਿੰਦਰ ਸਿੰਘ ਸ਼ਰਮਾ, ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾਈ ਆਗੂ ਗੁਰਦੀਪ ਸਿੰਘ, ਇੰਜਨੀਅਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਹਰਿੰਦਰ ਸਿੰਘ, ਠੇਕਾ ਮੁਲਾਜ਼ਮ ਯੂਨੀਅਨ ਦੇ ਸੀਨੀਅਰ ਆਗੂ ਮਨਿੰਦਰ ਸਿੰਘ, ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਤੇ ਬਲਜੀਤ ਸਿੰਘ ਕਿਰਪਾਲਕੇ, ਪੰਜਾਬ ਕਿਸਾਨ ਯੂਨੀਅਨ ਦੇ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ, ਸੀਟੂ ਦੇ ਸੂਬਾਈ ਆਗੂ ਕਾਮਰੇਡ ਤਰਸੇਮ ਲਾਲ ਭੁੱਲਰ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਸਟੇਜ ਦੀ ਕਾਰਵਾਈ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਤੇ ਮੁਲਾਜ਼ਮ ਆਗੂ ਮਨਿੰਦਰ ਸਿੰਘ ਨੇ ਸਾਂਝੇ ਤੌਰ ਤੇ ਚਲਾਈ। ਇਸ ਮੌਕੇ ਬਲਜੀਤ ਸਿੰਘ ਲੰਡੇ ਰੋਡੇ, ਜਸਕਰਨ ਸਿੰਘ ਬੂੜਾ ਗੁੱਜਰ, ਅਵਤਾਰ ਸਿੰਘ ਵੱਟੂ, ਹਰਪ੍ਰੀਤ ਸਿੰਘ ਗੋਨਿਆਣਾ, ਬਲਦੇਵ ਸਿੰਘ ਹਰੀਕੇ ਕਲਾਂ, ਗੁਰਧੀਰ ਸਿੰਘ ਸਭ ਡਿਵੀਜ਼ਨ ਰੁਪਾਣਾ ਪ੍ਰਧਾਨ ਟੀਐਸਯੂ, ਮਨਪ੍ਰੀਤ ਸਿੰਘ ਪੀਐਸਈਬੀ ਇੰਪਲਾਈਜ ਫੈਡਰੇਸ਼ਨ, ਨਰਿੰਦਰ ਸਿੰਘ ਐਮਐਸਯੂ ਮੇਹਰ ਚੰਦ ਐਮਐਸਯੂ, ਪਰਦੀਪ ਸਿੰਘ ਐਮਐਸਯੂ ਤੇ ਹੋਰ ਕਿਸਾਨ ਮੁਲਾਜ਼ਮ ਆਗੂ ਹਾਜ਼ਰ ਸਨ।