ਜਤਿੰਦਰ ਸਿੰਘ ਭੰਵਰਾ/ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਵਧਦੀ ਮਹਿੰਗਾਈ ਖ਼ਿਲਾਫਡ ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਡੀਸੀ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਵਲੰਟੀਅਰ ਗਲ਼ਾਂ 'ਚ ਗੰਿਢਆਂ ਦੇ ਹਾਰ ਪਾ ਕੇ ਡੀਸੀ ਦਫ਼ਤਰ ਪਹੁੰਚੇ, ਜਿੱਥੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ ਸਰਕਾਰ ਦਾ ਪੁਤਲਾ ਅਤੇ ਬਿਜਲੀ ਦੇ ਬਿੱਲ ਵੀ ਫੂਕੇ ਗਏ। ਪ੍ਰਦਰਸ਼ਨ ਉਪਰੰਤ ਤਹਿਸੀਲਦਾਰ ਜੈਦ ਕੁਮਾਰ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਆਪਣੇ ਸੰਬੋਧਨ 'ਚ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ, ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ', ਇਕਬਾਲ ਸਿੰਘ ਖਿੜਕੀਆਂਵਾਲਾ ਤੇ ਕਾਰਜ ਮਿੱਢਾ ਨੇ ਆਖਿਆ ਕਿ ਦਿਨੋਂ ਦਿਨ ਪੂਰੇ ਦੇਸ਼ ਅੰਦਰ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਰੋਜ਼ਮਰਾ ਦੀਆਂ ਚੀਜ਼ਾਂ ਅਤੇ ਖਾਣ ਪੀਣ ਦੀਆਂ ਵਸਤਾਂ ਆਮ ਆਦਮੀ ਦੀ ਪਹੰੁਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਪੈਟਰੋਲ, ਡੀਜ਼ਲ ਅਤੇ ਪਿਆਜ਼ ਦੀ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਬਿਜਲੀ ਦੇ ਰੇਟ ਲਗਾਤਾਰ ਵਧ ਰਹੇ ਹਨ। ਇਸ ਲਗਾਤਾਰ ਵਧ ਰਹੀ ਮਹਿੰਗਾਈ ਦੀ ਮਾਰ ਪੰਜਾਬ ਦੇ ਹਰ ਘਰ 'ਤੇ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਧਦੀ ਹੋਈ ਮਹਿੰਗਾਈ ਕਾਰਨ ਗਰੀਬ ਆਦਮੀ ਨੂੰ ਆਪਣੀ ਜ਼ਿੰਦਗੀ ਬਸ਼ਰ ਕਰਨੀ ਮੁਸ਼ਕਲ ਹੋ ਰਹੀ ਹੈ ਪਰ ਪੰਜਾਬ ਅਤੇ ਕੇਂਦਰ ਸਰਕਾਰ ਦਾ ਮਹਿੰਗਾਈ ਨੂੰ ਕੰਟਰੋਲ ਕਰਨ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਜ਼ਰੂਰੀ ਕਦਮ ਉਠਾਏ ਜਾਣ, ਪੰਜਾਬ ਸਰਕਾਰ ਡੀਜ਼ਲ ਅਤੇ ਪੈਟਰੋਲ 'ਤੇ ਸੂਬੇ ਦੇ ਹਿੱਸੇ ਦੇ ਵੈਟ 'ਚ ਤੁਰੰਤ ਛੋਟ ਦੇਣ ਦਾ ਐਲਾਨ ਕਰੇ, ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇਕ ਤਰਫ਼ਾ ਸਮਝੌਤੇ ਰੱਦ ਕਰਕੇ ਬਿਜਲੀ ਸਸਤੀ ਕੀਤੀ ਜਾਵੇ, ਭਿ੍ਸ਼ਟਾਚਾਰੀਆਂ ਅਤੇ ਜਮਾਂਖੋਰਾਂ 'ਤੇ ਨੱਥ ਪਾਈ ਜਾਵੇ, ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿੱਖਿਆ ਸੰਸਥਾਵਾਂ ਦਾ ਮਿਆਰ ਉੱਚਾ ਚੁੱਕ ਕੇ ਆਮ ਲੋਕਾਂ ਨੂੰ ਪ੍ਰਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਲੁੱਟ ਤੋਂ ਨਿਜਾਤ ਦੁਆਈ ਜਾਵੇ। ਇਸ ਦੌਰਾਨ ਜੰਮਕੇ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਅੰਗਰੇਜ਼ ਸਿੰਘ ਪੰਜਾਬ ਰੋਡਵੇਜ਼, ਸਿਮਰਜੀਤ ਸਿੰਘ, ਅੰਗਰੇਜ਼ ਸਿੰਘ ਚੱਕ ਰਾਮ ਨਗਰ, ਜਗਮੀਤ ਸਿੰਘ, ਸ਼ਨੀ ਰਾਠ, ਅਮਨ, ਜਤਿੰਦਰ ਕੁਮਾਰ, ਸ਼ੇਰਜੰਗ ਬਾਜ ਸਿੰਘ, ਮਨਪ੍ਰਰੀਤ ਸਿੰਘ, ਸਾਹਿਲ ਕੂੱਬਾ, ਜਗਸੀਰ ਸਿੰਘ ਚੱਕ ਬੀੜ, ਅੰਗਰੇਜ਼ ਭੱਲਾ, ਮੈਂਬਰ ਅਮਰੀਕ ਸਿੰਘ, ਜਸਪਾਲ ਧਾਲੀਵਾਲ ਥਾਂਦੇਵਾਲਾ, ਅਜੀਤ ਸਿੰਘ, ਸੁੱਚਾ ਸਿੰਘ, ਬਲਵਿੰਦਰ ਸਿੰਘ ਭੁੱਟੀਵਾਲਾ, ਮਨਜੀਤ ਨਾਹਰ, ਪੰਮਾ ਚੱਕ ਬਾਜਾ, ਗੁਰਚਰਨ ਸਿੰਘ ਸਰਾਂ, ਸੀਵਾਈਐਸਐਸ ਪ੍ਰਧਾਨ ਗਗਨਦੀਪ ਲਾਲੀ, ਜਨਰਲ ਸਕੱਤਰ ਸੀਵਾਈਐਸਐਸ ਅਰਸ਼ਦੀਪ ਸਿੰਘ ਗਿੱਲ ਆਦਿ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਰਕਰ ਹਾਜ਼ਰ ਸਨ।