ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਬੀਡੀਪੀਓ ਦਫ਼ਤਰ 'ਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਤੇ ਜੋਗਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਗਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸੇਵਾਵਾਂ ਪੰਚਾਇਤ ਵਿਭਾਗ 'ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ, ਵਿਭਾਗ ਵੱਲੋਂ ਰੈਗੂਲਰ ਸਬੰਧੀ ਕੇਸ ਦੋ ਵਾਰ ਪ੍ਰਰੋਸਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ ਜੋ ਕਿ ਸਰਕਾਰ ਵੱਲੋਂ ਪੈਸਿਆਂ ਦੀ ਕਮੀ ਦਾ ਬਹਾਨਾ ਲਗਾਕੇ ਵਾਪਿਸ ਭੇਜ ਦਿੱਤਾ ਜਾਂਦਾ ਹੈ। ਦੂਜੇ ਪਾਸੇ ਮਗਨਰੇਗਾ ਕਰਮਚਾਰੀਆਂ ਦੇ ਤਜਰਬੇ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਪ੍ਰਰੀਤ ਸਿੰਘ, ਰਛਪਾਲ ਸਿੰਘ, ਜਸਵਿੰਦਰ ਪਾਲ ਸਿੰਘ ਆਦਿ ਮੌਜੂਦ ਸਨ।