- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਆਈਟੀਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਲਈ ਪੀਐੱਸਯੂ ਵੱਲੋਂ ਤਿਆਰੀਆਂ ਤੇਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਆਈਟੀਆਈ ਬਾਦਲ ਨੂੰ ਮੁੜ ਚਾਲੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ’ਚ 24 ਜੁਲਾਈ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਲਈ ਪਿੰਡ ਸਿੱਖਵਾਲਾ ਵਿਖੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ 13 ਜੁਲਾਈ ਨੂੰ ਪਿੰਡ ’ਚ ਮੋਮਬੱਤੀ ਮਾਰਚ ਕੱਢ ਕੇ ਇਲਾਕਾ ਨਿਵਾਸੀਆਂ ਨੂੰ 24 ਜੁਲਾਈ ਦੇ ਖੁੱਡੀਆਂ ਧਰਨੇ ’ਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀਐਸਯੂ ਦੇ ਸੂਬਾ ਆਗੂ ਸੁਖਪ੍ਰੀਤ ਕੌਰ ਅਤੇ ਜ਼ੋਨਲ ਸਕੱਤਰ ਰਜਿੰਦਰ ਢਿੱਲਵਾਂ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਹੀ ਸਰਕਾਰੀ ਆਈਟੀਆਈ ਬਾਦਲ ਨੂੰ ਬਿਨਾਂ ਕਿਸੇ ਵਾਜਬ ਵਜ੍ਹਾ ਦੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਆਸ-ਪਾਸ ਦੇ 20-25 ਪਿੰਡਾਂ ਦੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਕੈਬਨਿਟ ਮੰਤਰੀ ਵੱਲੋਂ ਇਸ ਗੰਭੀਰ ਮਸਲੇ ਪ੍ਰਤੀ ਬਹੁਤ ਹੀ ਰੁੱਖਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ’ਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਸਪਸ਼ਟ ਕਰਦਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਸਿੱਖਿਆ ਸੰਸਥਾਵਾਂ ਦਾ ਭੋਗ ਪਾਉਣ ਲਈ ਬਣਾਈ ਗਈ ਕੇਂਦਰ ਦੀ ਨਵੀਂ ਸਿੱਖਿਆ ਨੀਤੀ 2020 ਨੂੰ ਅੱਖਾਂ ਬੰਦ ਕਰਕੇ ਲਾਗੂ ਕਰ ਰਹੀ ਹੈ। ਇਸ ਮੌਕੇ ਜ਼ੋਨਲ ਆਗੂ ਜਸਨੀਤ ਸਿੰਘ ਅਤੇ ਸੁਖਬੀਰ ਸਿੰਘ ਨੇ ਐਲਾਨ ਕੀਤਾ ਕਿ ਇਸ ਵਾਰ ਦਾ ਸੰਘਰਸ਼ ਸਿਰਫ਼ ਬਾਦਲ ਪਿੰਡ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸਰਕਾਰ