ਪੀਟੀਸੀ ਨਿਊਜ਼ ਐਡੀਟਰ ਹਨੀ ਮੱਕੜ ਦੇ ਮਾਤਾ ਦਾ ਦੇਹਾਂਤ
ਪੀਟੀਸੀ ਨਿਊਜ਼ ਐਡੀਟਰ ਹਨੀ ਮੱਕੜ ਦੇ ਮਾਤਾ ਜੀ ਦਾ ਦੇਹਾਂਤ
Publish Date: Sat, 18 Apr 2026 04:10 PM (IST)
Updated Date: Sat, 18 Apr 2026 04:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਪੀਟੀਸੀ ਨਿਊਜ਼ ਦੇ ਐਡੀਟਰ ਅਤੇ ਨੌਜਵਾਨ ਆਗੂ ਹਨੀ ਮੱਕੜ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸਰਦਾਰਨੀ ਇੰਦਰਜੀਤ ਕੌਰ ਅਕਾਲ ਚਲਾਣਾ ਕਰ ਗਏ।ਮੱਕੜ ਪਰਿਵਾਰ ਨਾਲ ਇਸ ਦੁੱਖ ਦੀ ਘੜੀ ’ਚ ਸ਼ਰੀਕ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਭਾਜਪਾ ਆਗੂ ਹਰੀਸ਼ ਗਰੋਵਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਇੰਦਰਜੀਤ ਕੌਰ ਨਮਿੱਤ ਰੱਖੇ ਗਏ ਸਹਿਜ ਪਾਠ ਦਾ ਭੋਗ ਸੋਮਵਾਰ 20 ਅਪ੍ਰੈਲ 2026 ਨੂੰ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਪਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ।