- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਦੀ ਹੜਤਾਲ ਤੇ 22 ਫਰਵਰੀ ਦੇ ਧਰਨੇ ਲਈ ਜਨਤਕ ਜਥੇਬੰਦੀਆਂ ਨੇ ਕਮਰ ਕਸੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਨਿੱਜੀਕਰਨ ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ ਤੋਂ ਇਲਾਵਾ ਬਿਜਲੀ ਸੋਧ ਬਿੱਲ, ਮਜ਼ਦੂਰ ਵਿਰੋਧੀ ਲੇਬਰ ਕੋਡ ਤੇ ਜੀ ਰਾਮ ਜੀ ਕਾਨੂੰਨ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਅੱਜ 12 ਫਰਵਰੀ ਨੂੰ ਕੀਤੀ ਜਾ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਮਾਰਕੀਟ ਕਮੇਟੀ ਮਲੋਟ ਵਿਖੇ ਮਜ਼ਦੂਰ, ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਭਨਾਂ ਮਹਿਕਮਿਆਂ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਤੋਂ ਇਲਾਵਾ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੀਆਂ 90 ਦੇ ਕਰੀਬ ਮਜ਼ਦੂਰ ਕਿਸਾਨ ਮੁਲਾਜ਼ਮ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 22 ਫਰਵਰੀ ਨੂੰ ਪੰਜਾਬ ਭਰ ’ਚ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਆਪ ਸਰਕਾਰ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇਣ ਦਾ ਫੈਸਲਾ ਵੀ ਲਿਆ ਗਿਆ ਜਿਸਦੀ ਸਫਲਤਾ ਲਈ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਮਲੋਟ, ਕੌਮੀ ਕਿਸਾਨ ਯੂਨੀਅਨ ਦੇ ਗੁਰਸੇਵਕ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਚਰਨ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਾਨਕ ਚੰਦ ਬਜਾਜ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਬਲਰਾਜ਼ ਸਿੰਘ ਮੱਕੜ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਇੰਦਰਜੀਤ ਸਿੰਘ, ਮਨਿਸਟੀਰੀਅਲ ਸਟਾਫ ਯੂਨੀਅਨ (ਬਿਜਲੀ ਬੋਰਡ) ਦੇ ਆਗੂ ਤੁਰਣ ਕੁਮਾਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਰਮਜੀਤ ਕੌਰ ਲੱਕੜਵਾਲਾ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਆਦਿ ਆਗੂ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ