ਸਿਵਲ ਸਰਜਨ ਵਲੋਂ ਕੀਤੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਵਲੋਂ ਕੀਤੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
Publish Date: Sun, 22 Nov 2026 05:49 PM (IST)
Updated Date: Mon, 23 Nov 2026 04:07 AM (IST)
ਕਿਹਾ, ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਜਰੂਰੀ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਅੱਜ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਤਰਤਾਰਨ ਗੁਰੁਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਹੱਥਾਂ ਨਾਲ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸਦੇ ਤਹਿਤ ਦੇਸ਼ ’ਚੋਂ ਪੋਲੀਓ ਦੇ ਹੋਏ ਖਾਤਮੇ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਅੱਜ ਤੋਂ 24 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲੀਓ ਰਾਊਡ ਦੌਰਾਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ’ਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ’ਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ। ਇਨ੍ਹਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਲ 784 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਹ ਟੀਮਾਂ ਅੱਜ ਬੂਥਾਂ ’ਤੇ ਬੈਠ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ ਅਤੇ ਜਿਹੜੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 23 ਅਤੇ 24 ਨਵੰਬਰ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਇਸ ਤੋਂ ਇਲਾਵਾ 22 ਮੋਬਾਈਲ ਟੀਮਾਂ ਜੋ ਕਿ ਦੂਰ ਦੁਰਾਡੇ ਭੱਠਿਆਂ, ਮਾਇਗਰੇਟਰੀ,ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫੈਕਟਰੀਆਂ ਆਦਿ ’ਚ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆ ਅਤੇ 7 ਟ੍ਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਸਫਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 88 ਸੁਪਰਵਾਈਜਰ ਲਗਾਏ ਗਏ ਹਨ। ਉਨ੍ਹਾਂ ਭਾਰਤ ’ਚੋਂ ਕੀਤੇ ਗਏ ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਆਮ ਲੋਕਾਂ ਨੂੰ ਅਪੀਲ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾਂ ਜ਼ਰੂਰ ਪਿਲਾਉਣ ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ। ਇਸ ਮੌਕੇ ਡਾ. ਅਰਪਣ ਐਸਐਮਓ ਸ੍ਰੀ ਮੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਰੋਬਿਨ ਮੈਡੀਕਲ ਅਫਸਰ, ਸਰਬਜੀਤ ਸਿੰਘ ਜਿਲ੍ਹਾ ਕੋਲਡ ਚੇਨ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਗੁਰਪ੍ਰੀਤ ਸਿੰਘ ਅਤੇ ਸਿਹਤ ਸਟਾਫ ਹਾਜ਼ਰ ਸੀ।