ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਨੂੰ ਮੁਕਤਸਰ ’ਚ ਮਿਲਿਆ ਸਮਰਥਨ, ਸਕੂਲ-ਕਾਲਜ ਬੰਦ
ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਵਾਜਾਈ ਰੋਕੀ ਗਈ। ਪੰਜਾਬ ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਰੋਸ ਸ਼ਾਂਤੀਪੂਰਵਕ ਢੰਗ ਨਾਲ ਪ੍ਰਗਟ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ।
Publish Date: Thu, 15 Oct 2026 11:06 AM (IST)
Updated Date: Thu, 15 Oct 2026 11:10 AM (IST)
ਭੰਵਰਾ/ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਬੰਦ ਦੇਖਣ ਨੂੰ ਮਿਲੇ।
ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ ਗਿਆ।
ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਵਾਜਾਈ ਰੋਕੀ ਗਈ। ਪੰਜਾਬ ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਰੋਸ ਸ਼ਾਂਤੀਪੂਰਵਕ ਢੰਗ ਨਾਲ ਪ੍ਰਗਟ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ।
ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਗਈ। ਉਧਰ ਮਲੋਟ ਲੰਬੀ ਅਤੇ ਗਿੱਦੜਬਾਹਾ ’ਚ ਵੀ ਬੰਦ ਦਾ ਪੂਰਨ ਮਾਹੌਲ ਰਿਹਾ। ਮਲੋਟ ਵਿਖੇ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ ਗਈ। ਬੰਦ ਦੇ ਦੌਰਾਨ ਬੱਸਾਂ, ਸਕੂਲ, ਕਾਲਜ ਆਦਿ ਪੂਰਨ ਤੌਰ ’ਤੇ ਬੰਦ ਰਹੇ।