ਖੇਡਾਂ ਦੇ ਖੇਤਰ ’ਚ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਵਿਧਾਇਕ ਬਰਾੜ ਪੰਜਾਬ ਸਰਕਾਰ ਖੇਡਾਂ ਦੇ ਖੇਤਰ ’ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਵਿਧਾਇਕ ਕਾਕਾ ਬਰਾੜ
Publish Date: Thu, 15 Oct 2026 04:43 PM (IST)
Updated Date: Fri, 16 Oct 2026 04:01 AM (IST)
-ਵਿਧਾਇਕ ਕਾਕਾ ਬਰਾੜ ਨੇ ਪਿੰਡ ਕਾਨਿਆਂਵਾਲੀ ਵਿਖੇ 51 ਲੱਖ ਦੀ ਲਾਗਤ ਨਾਲ ਬਣੇ ਖੇਡ ਗਰਾਊਂਡ ਨੂੰ ਕੀਤਾ ਨੌਜਵਾਨਾਂ ਹਵਾਲੇ -ਕ੍ਰਿਕਟ ਕਲੱਬ ਨੂੰ 21000 ਰੁਪਏ ਦੀ ਨਗਦ ਰਾਸ਼ੀ ਭੇਂਟ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਹਲਕੇ ਦੇ ਪਿੰਡ ਕਾਨਿਆਂਵਾਲੀ ਦੇ ਖੇਡ ਗਰਾਊਂਡ ਵਿਖੇ ਬਾਬਾ ਭਗਤ ਸਿੰਘ ਕ੍ਰਿਕਟ ਕਲੱਬ ਵੱਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ’ਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ ਲਈ ਪਿੰਡ ਪਿੰਡ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਇਸੇੇ ਲੜੀ ਤਹਿਤ ਪਿੰਡ ਕਾਨਿਆਂਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਬਣਾ ਕੇ ਨੌਜਵਾਨਾਂ ਨੂੰ ਸਪੁਰਦ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ, ਤਾਂ ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਉਹ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕਣ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਦਾ ਵਾਸ ਹੁੰਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਇਸ ਦਿਸ਼ਾ ਵਿੱਚ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਉਣ, ਖੇਡ ਕਿੱਟਾਂ ਮੁਹੱਈਆ ਕਰਵਾਉਣ ਅਤੇ ਖੇਡ ਮੁਕਾਬਲੇ ਕਰਵਾਉਣ ਵਰਗੇ ਕਈ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਖੇਡ ਤੇ ਧਿਆਨ ਕੇਂਦਰਿਤ ਕਰ ਸਕਣ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਵੱਲੋਂ 21000 ਰੁਪਏ ਦੀ ਸਹਿਯੋਗ ਰਾਸ਼ੀ ਵੀ ਪ੍ਰਬੰਧਕਾਂ ਨੂੰ ਸੌਂਪੀ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਮਾਨ ਸੰਧੂ ਨੇ ਮੁੱਖ ਮਹਿਮਾਨ ਵਿਧਾਇਕ ਕਾਕਾ ਬਰਾੜ ਨੇ ਪਿੰਡ ਦੇ ਨੌਜਵਾਨਾਂ ਨੂੰ ਵਿਸ਼ਾਲ ਖੇਡ ਗਰਾਊਂਡ ਤੇ ਸਹਿਯੋਗ ਦੇਣ ਤੇ ਧੰਨਵਾਦ ਕੀਤਾ ਅਤੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦੁਆਇਆ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਰਾਊਂਡ ਨਾਲ ਜੋੜਨਗੇ। ਇਸ ਮੌਕੇ ਟੂਰਨਾਮੈਂਟ ਦੌਰਾਨ ਪਹਿਲਾ ਇਨਾਮ ਗਿੱਦੜਬਾਹਾ ਦੀ ਟੀਮ ਨੇ 41 ਹਜ਼ਾਰ ਸਮੇਤ ਟਰਾਫੀ ਅਤੇ ਦੂਜੇ ਸਥਾਨ ਪਿੰਡ ਖੱਂਪਿਆਵਾਲੀ ਦੀ ਟੀਮ ਨੇ 25000 ਸਮੇਤ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਦਕਿ ਮੈਨ ਆਫ ਸੀਰੀਜ਼ ਰਹੇ ਜ਼ਸ਼ਨ ਨੂੰ ਕਾਰ ਦੇ ਕੇ ਨਿਵਾਜਿਆ। ਇਸ ਤੋਂ ਇਲਾਵਾ ਟੂਰਨਾਮੈਂਟ ਦੌਰਾਨ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜਗਜੀਤ ਸਿੰਘ ਮੱਥਾ ਨੂੰ ਵਾਸਿੰਗ ਮਸੀਨ, ਬੈਸਟ ਮੈਨ ਰਹੇ ਮਲਿੰਗਾ ਛਾਂਗਾ ਖੁਰਦ ਨੂੰ ਸਟੈਂਡ ਵਾਲਾ ਪੱਖਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਪਿੰਡ ਦੇ ਸਰਪੰਚ ਬਿੱਕਰ ਸਿੰਘ, ਸੰਦੀਪ ਸੰਧੂ, ਅਮ੍ਰਿੰਤਪਾਲ ਸਿੰਘ ਸੰਧੂ, ਸਰਪੰਚ ਗੁਰਦੇਵ ਸਿੰਘ, ਰੁਪਿੰਦਰ ਸਿੰਘ ਸੰਧੂ, ਸਰਪੰਚ ਗੁਰਦੀਪ ਸਿੰਘ, ਮੈਂਬਰ ਜ਼ਸ਼ਨ ਮਾਂਗਟਕੇਰ, ਗੁਰਮੀਤ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ ਕੈਸ਼ੀਅਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਰਬਾਰਾ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਤਸਵੀਰ : 15ਐਮਕੇਟੀ7 ਪਿੰਡ ਕਾਨਿਆਂਵਾਲੀ ਵਿਖੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।