ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ : ਵਿਧਾਇਕ ਕਾਕਾ ਬਰਾੜ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ : ਵਿਧਾਇਕ ਕਾਕਾ ਬਰਾੜ
Publish Date: Thu, 01 Jan 2026 03:48 PM (IST)
Updated Date: Fri, 02 Jan 2026 04:03 AM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਵਿੱਤਰ ਸ਼ਹਿਰ ਦੀ ਸਾਫ਼ ਸਫ਼ਾਈ ਤੇ ਘਰ ਘਰ ਤੋਂ ਕੂੜਾ ਚੁੱਕਣ ਲਈ ਸ਼ੁਰੂ ਕੀਤੀ ਗਈ ਭਰਤੀ ਪੂਰੀ ਹੋਣ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਖੁਦ ਦਫ਼ਤਰ ਜਾਕੇ ਸਫ਼ਾਈ ਸੇਵਕਾਂ, ਟਿੱਪਰ ਡਰਾਈਵਰ ਤੇ ਸਹਾਇਕ ਡਰਾਈਵਰਾਂ ਨੂੰ ਨਿਯੁਕਤ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਨਵ-ਨਿਯੁਕਤ ਸਫ਼ਾਈ ਸੇਵਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਇਹ ਇੱਕ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਰਤੀ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ’ਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲੇਗਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਫ਼ਾਈ ਸੇਵਕਾਂ ਨੂੰ ਆਪਣੀ ਡਿਊਟੀ ਕਰਨ ’ਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਦਫ਼ਤਰ ਵਿਖੇ ਪਹਿਲੀ ਵਾਰ ਕਿਸੇ ਸਰਕਾਰ ’ਚ ਐਨੇ ਵੱਡੇ ਪੱਧਰ ’ਤੇ ਭਰਤੀ ਕਰਕੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਗਿਆ। ਇਸ ਮੌਕੇ 119 ਸਫ਼ਾਈ ਸੇਵਕ, 33 ਟਿੱਪਰ ਡਰਾਈਵਰ, 15 ਸਹਾਇਕ ਟਿੱਪਰ ਡਰਾਈਵਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਦੇ ਈਓ ਵਰੁਣ ਸਹੋਤਾ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਦਿਸ਼ਾ ’ਚ ਇਹ ਇੱਕ ਵੱਡਾ ਕਦਮ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਕੌਂਸਲ ਦਾ ਸਹਿਯੋਗ ਕਰਨ। ਇਸ ਮੌਕੇ ਸਾਬਕਾ ਕੌਂਸਲਰ ਰਾਮ ਸਿੰਘ ਪੱਪੀ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਜਤਿੰਦਰ ਮਹੰਤ, ਨਗਰ ਕੌਂਸਲ ਪ੍ਰਧਾਨ ਸ਼ੰਮੀ ਤੇਰੀਆ, ਰਮਨਦੀਪ ਬਰਾੜ, ਅਮਨਦੀਪ ਸਿੰਘ ਮਹਾਸ਼ਾ ਕੌਂਸਲਰ, ਕੌਂਸਲਰ ਹਰਦੀਪ ਸਿੰਘ ਕਾਲਾ, ਅਮਨਜੀਤ ਗਿੱਲ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆਂ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਉਪਕਾਰ ਸਿੰਘ ਪ੍ਰਧਾਨ, ਸੈਕਟਰੀ ਗੁਰਮੀਤ ਸਿੰਘ, ਅਸ਼ੋਕ ਨਰੂਲਾ, ਮਨਜੀਤ ਸਿੰਘ ਗੋਸਾ਼ ਬਰਾੜ, ਸੰਦੀਪ ਸ਼ਰਮਾ, ਬਲਾਕ ਪ੍ਰਧਾਨ ਸੁਮਿਤ ਗਰਗ, ਗੁਰਮੇਲ ਸਿੰਘ ਬਰਾੜ, ਗੁਰਦਿਆਲ ਸਿੰਘ ਵਕੀਲ, ਸਫਾਈ ਸੇਵਕ ਪ੍ਰਧਾਨ ਦੀਪੂ ਆਦਿ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।