- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਖੇਤਰ ਦੇ ਹਰ ਜ਼ਰੂਰਤਮੰਦ ਪਰਿਵਾਰ ਤੱਕ ਮਿਆਰੀ ਅਤੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਬੀਮਾ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਮਲੋਟ ਹਲਕੇ ’ਚ 5000 ਦੇ ਕਰੀਬ ਸਿਹਤ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਜਲਦ ਹੀ ਹਰ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਦਾ ਕਾਰਡ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਕੋਈ ਵੀ ਲੋੜਵੰਦ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਝਾਂ ਨਹੀਂ ਰਹੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪਾਰਕ ’ਚ ਮਲੋਟ ਸ਼ਹਿਰ ਦੇ ਬਜ਼ੁਰਗ, ਬੱਚੇ, ਔਰਤਾਂ ਅਤੇ ਹੋਰ ਸਖਸ਼ੀਅਤਾਂ ਵੱਡੀ ਗਿਣਤੀ ’ਚ ਆਉਂਦੇ ਹਨ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਇਸ ਪਾਰਕ ਦੀ ਦਿੱਖ ਨੂੰ ਸੁਧਾਰਨ ਲਈ ਜਿਵੇਂ ਕਿ ਬਜ਼ੁਰਗਾਂ ਲਈ ਟਰੈਕ ਬਣਾਉਣ ਤੋਂ ਇਲਾਵਾ ਓਪਨ ਜਿੰਮ ਬਣਾਉਣਾ ਅਤੇ ਹੋਰ ਕੰਮਾਂ ਲਈ ਕਮੇਟੀ ਦੀ ਸਲਾਹ ਨਾਲ ਇਸ ਪਾਰਕ ਦੇ ਸੁੰਦਰੀਕਰਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਇਸ ਨਾਲ ਪਾਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਵਧੀਆ ਮਾਹੌਲ ਪ੍ਰਾਪਤ ਹੋਵੇਗਾ। ਇਸ ਮੌਕੇ ਐਸਐੱਮਓ ਰਜਿੰਦਰ ਕੁਮਾਰ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਹਲਕਾ ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਬਲਾਕ ਪ੍ਰਧਨ ਜਸਮੀਤ ਬਰਾੜ, ਬਲਾਕ ਪ੍ਰਧਾਨ ਸੋਮ ਕਾਲੜਾ, ਆੜ੍ਹਤੀਆ ਯੂਨੀਅਨ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਅਮਰਜੀਤ ਸਿੰਘ ਬਿੱਟਾ, ਪੀਏ ਅਰਸ਼ ਸਿੱਧੂ, ਪੀਏ ਸ਼ਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰਵਾਸੀ ਹਾਜ਼ਰ ਸਨ।