ਪੰਜਾਬ ਸਰਕਾਰ ਨੇ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਪੂਰਾ : ਅਮੀਤ ਖੁੱਡੀਆਂ
ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੇ ਆਪਣੇ ਵਾਆਦੇ ਨੂੰ ਕੀਤਾ ਪੂਰਾ : ਅਮੀਤ ਸਿੰਘ ਖੁੱਡੀਆਂ
Publish Date: Tue, 10 Mar 2026 03:47 PM (IST)
Updated Date: Tue, 10 Mar 2026 03:51 PM (IST)

ਲੰਬੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਕਰ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਿਤ ਸਿੰਘ ਖੁੱਡੀਆਂ ਨੇ ਕੀਤਾ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਗੁਲਾਬ ਸਿੰਘ ਖੁੱਡੀਆਂ ਵਿਖੇ ਮਹਿਲਾਵਾਂ ਨੇ ਗਿੱਧਾ ਪਾ ਕੇ ਖੁਸ਼ੀ ਮਨਾਈ। ਅਮਿਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ’ਚ ਐਸੀ ਭਾਈਚਾਰੇ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਈਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ। ਇਸ ਮੌਕੇ ਨਿਰਮਲ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ, ਰਛਪਾਲ ਸਿੰਘ ਚੇਅਰਮੈਨ, ਲਾਲੀ ਕਰਮਗੜ੍ਹ, ਤੋਜੀ ਲੰਬੀ ਸਰਪੰਚ, ਹਰਪ੍ਰੀਤ ਸਿੰਘ ਚੇਅਰਮੈਨ ਕੋਪਰੇਟਿਵ ਸੋਸਾਇਟੀ, ਅਨੋਖ ਸਿੰਘ ਸਰਪੰਚ ਕਬਰਵਾਲਾ, ਸੁਰਜੀਤ ਸਿੰਘ ਮਿੱਡਾ, ਰੇਸ਼ਮ ਸਿੰਘ ਬਲਾਕ ਸੰਮਤੀ ਮੈਂਬਰ, ਮਨਜੀਤ ਕੌਰ ਸ਼ਾਮ ਖੇੜਾ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਰਾਣੀਵਾਲਾ, ਕੁਲਦੀਪ ਕੌਰ, ਕੋਮਲਪ੍ਰੀਤ ਕੌਰ ਬਲਾਕ ਕੋਆਰਡੀਨੇਟਰ, ਜਸਪ੍ਰੀਤ ਕੌਰ ਜ਼ਿਲ੍ਹਾ ਸੈਕਟਰੀ, ਕੁਲਦੀਪ ਕੌਰ ਬਲਾਕ ਪ੍ਰਧਾਨ, ਪੀ.ਏ ਗੁਰਬਾਜ ਸਿੰਘ ਖੁੱਡੀਆਂ, ਟੋਨੀ ਭੱਟੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ’ਚ ਬੀਬੀਆਂ ਹਾਜ਼ਰ ਸਨ।