ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਰਹੀ : ਮੱਲਣ
ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀਏ ਦੇਣ ਤੋਂ ਇਨਕਾਰ ਕਰਕੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ : ਮੱਲਣ
Publish Date: Tue, 31 Mar 2026 03:54 PM (IST)
Updated Date: Tue, 31 Mar 2026 03:58 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਅਤੇ ਸਮੁੱਚੀ ਸਰਕਲ ਕਮੇਟੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਅਤੇ ਪੈਨਸ਼ਨਰਾਂ ਨਾਲ ਜੋ ਗਰੰਟੀ ਦੇ ਕੇ ਵਾਅਦੇ ਕੀਤੇ ਸਨ ਉਨ੍ਹਾਂ ਤੋਂ ਮੁਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ 16% ਡੀਏ, ਡੀਏ ਦਾ ਬਕਾਇਆ, 2-59 ਦੇ ਗੁਣਾਂਕ ਨਾਲ ਪੈਨਸ਼ਨ ’ਚ ਸ਼ੋਧ ਕਰਨੀ, ਸੋਧੀ ਹੋਈ ਪੈਨਸ਼ਨ ਦਾ ਬਕਾਇਆ 1/1/ 16 ਤੋਂ 30 /6/21 ਤੱਕ ਯਕ ਮੁਸਤ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਕਾਮੇ ਪੱਕੇ ਕਰਨਾ ਆਦਿ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਪੰਜਾਬ ਸਰਕਾਰ ਨੇ ਆਈਪੀਐੱਸ, ਪੀਸੀਐੱਸ ਅਫ਼ਸਰਾਂ ਵਾਸਤੇ ਡੀਏ ਦੇਣ ਦਾ ਕਨੂੰਨ ਹੋਰ ਹੈ ਇਨ੍ਹਾਂ ਨੂੰ ਡੀਏ ਕੇਂਦਰ ਦੀ ਤਰਜ ’ਤੇ ਸਾਰਾ ਦਿੱਤਾ ਜਾ ਰਿਹਾ ਹੈ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਤਜਵੀਜ਼ ਨਹੀਂ ਹੈ। ਜੇਕਰ ਡੀਏ ਨਾ ਦਿੱਤਾ ਤਾਂ 2027 ਦੀਆਂ ਆ ਰਹੀਆ ਚੋਣਾਂ ’ਚ ਇਸ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਆਗੂਆਂ ਨੇ ਇੱਕ ਵੱਖਰੇ ਬਿਆਨ ’ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ 1/4/26 ਤੋਂ ਲੇਬਰ ਕਾਨੂੰਨ ਲਾਗੂ ਕਰਨ ਜਾ ਰਹੀ ਹੈ ਜੋ ਕਿ ਇਸ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਜਾਂਦੀ ਹੈ।