ਮੁਕਤਸਰ ਡਿੱਪੂ ਅੱਗੇ ਕੀਤੀ ਗੇਟ ਰੈਲੀ
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੁਕਤਸਰ ਡਿੱਪੂ ਅੱਗੇ ਕੀਤੀ ਗੇਟ ਰੈਲੀ
Publish Date: Mon, 09 Feb 2026 05:10 PM (IST)
Updated Date: Mon, 09 Feb 2026 05:11 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੋਮਵਾਰ ਨੂੰ ਮੁਕਤਸਰ ਡਿੱਪੂ ਅੱਗੇ ਗੇਟ ਰੈਲੀ ਕੀਤੀ। ਇਸ ਦੌਰਾਨ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਸ੍ਰੀ ਮੁਕਤਸਰ ਸਾਹਿਬ ਡਿੱਪੂ ਦੀ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਪਿਛਲੇ 10-15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023 ਕਹਿ ਕੇ ਫਸਾਉਣ ’ਚ ਲੱਗੀ ਹੈ, ਸਰਕਾਰ ਨੇ ਆਗੂਆਂ ਨੂੰ ਘਰਾਂ ਤੋਂ ਅਤੇ ਧਰਨਿਆਂ ਤੋਂ ਜਬਰੀ ਚੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ਤੇ 307 ਵਰਗੀਆਂ ਧਾਰਾਵਾ ਲਗਾ ਕੇ ਜੇਲ੍ਹਾਂ ’ਚ ਬੰਦ ਕੀਤਾ ਗਿਆ ਹੈ। ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਸਿੰਘ ਤੇ ਡੀਪੂ ਸੈਕਟਰੀ ਗੁਰਸੇਵਕ ਸਿੰਘ ਨੇ ਆਖਿਆ ਕਿ 11 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਹਾਇਸ ਤੇ ਧਰਨਾ ਦਿੱਤਾ ਜਾਵੇਗਾ ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜੇਲਾਂ ’ਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕ ਮਨਜੀਤ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਸਿੰਘ, ਮਲਕੀਤ ਸਿੰਘ ਆਦਿ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।