ਪੰਜਾਬ ਸਟੇਟ ਟਰੇਡਰ ਕਮਿਸ਼ਨ ਨੇ ਵਪਾਰਕ ਮਿਲਣੀ ਕਰਵਾਈ
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਮੰਡੀ ਕਿਲਿਆਂਵਾਲੀ ਵਿਖੇ ਵਪਾਰਕ ਮਿਲਣੀ ਦਾ ਆਯੋਜਨ
Publish Date: Wed, 25 Mar 2026 05:47 PM (IST)
Updated Date: Wed, 25 Mar 2026 05:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਹਲਕਾ ਲੰਬੀ ਦੀ ਮੰਡੀ ਕਿੱਲਿਆਂਵਾਲੀ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਹਲਕੇ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਵੱਲੋਂ ਮੰਡੀ ਦੇ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਮੰਡੀ ਕਿੱਲਿਆਂਵਾਲੀ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਕੀਤਾ ਜਾਵੇਗਾ। ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਚੇਅਰਮੈਨ ਗੁਰਵਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨ ਮੌਕੇ ’ਤੇ ਹਾਜ਼ਰ ਸਨ।