- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਲੰਬੀ/ਗਿੱਦੜਬਾਹਾ : ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਤੇ ਵੱਡੇ ਵਪਾਰੀਆਂ ਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਪਾਰੀ ਵਰਗ ਦੀਆਂ ਹਰ ਸਮੱਸਿਆ ਦਾ ਹੱਲ ਇੱਕ ਛੱਤ ਹੇਠਾਂ ਹੀ ਕੀਤਾ ਜਾ ਸਕੇ। ਉਨ੍ਹਾਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੁਹਾਡੇ ਲਈ ਇਹ ਸੁਵਿਧਾ ਸ਼ੁਰੂ ਕੀਤੀ ਗਈ ਹੈ ਤੇ ਤੁਹਾਡੀਆਂ ਹਰ ਸਮੱਸਿਆ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗਿੱਦੜਬਾਹਾ ਵਿਖੇ ਵੀ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਦੀ ਅਗਵਾਈ ਹੇਠ ਮਧੀਰ ਮਾਰਕਿਟ ’ਚ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਬੈਨਰ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਪਾਰੀਆਂ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਤੇ ਉਨ੍ਹਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੱਲ ਕੀਤਾ ਗਿਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਬਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਿਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਵਪਾਰੀਆਂ ’ਚ ਬੈਠ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਤਹਿਸੀਲਦਾਰ ਗਿੱਦੜਬਾਹਾ ਮੰਗੂ ਬਾਂਸਲ, ਈਟੀਓ ਗੁਰਿੰਦਰਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਅਨਿਲ ਖੁੰਗਰ, ਖੁਸ਼ਹਾਲ ਗਰਗ, ਆਬਕਾਰੀ ਤੇ ਕਰ ਵਿਭਾਗ ਤੋਂ ਅੰਮ੍ਰਿਤਪਾਲ ਤੇ ਰਵਿੰਦਰ ਕੁਮਾਰ, ਪੀਐਸਪੀਸੀਐੱਲ ਵਿਭਾਗ ਤੋਂ ਗੁਰਦਿੱਤ ਸਿੰਘ, ਬੀਡੀਪੀਓ ਦਫ਼ਤਰ ਗਿੱਦੜਬਾਹਾ ਤੋਂ ਸੁਰਜੀਤ ਸਿੰਘ, ਜੇਈ ਲਖਵਿੰਦਰ ਸਿੰਘ, ਲੇਬਰ ਇੰਸਪੈਕਟਰ ਪ੍ਰਿੰਸ ਕੰਬੋਜ, ਜਗਮੋਹਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਵੱਡੀ ਗਿਣਤੀ ’ਚ ਵਪਾਰੀ ਹਾਜ਼ਰ ਸਨ।