ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਕੈਲੰਡਰ ਜਾਰੀ
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
Publish Date: Fri, 09 Jan 2026 03:27 PM (IST)
Updated Date: Sat, 10 Jan 2026 04:00 AM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ ’ਚ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਫੈਡਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਹਾਜ਼ਰ ਅਧਿਆਪਕ ਆਗੂਆਂ ਬਲਦੇਵ ਸਿੰਘ ਸਾਹੀਵਾਲ, ਮਨਜੀਤ ਸਿੰਘ ਥਾਂਦੇਵਾਲਾ, ਪਰਮਜੀਤ ਸਿੰਘ, ਕੁਲਬੀਰ ਜੋਸ਼ੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਬਣਦੇ ਬਕਾਏ ਤੁਰੰਤ ਜਾਰੀ ਕਰੇ, ਪੇਂਡੂ ਭੱਤੇ ਸਮੇਤ ਰੋਕੇ ਸਾਰੇ ਭੱਤੇ ਤੁਰੰਤ ਬਹਾਲ ਕਰੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ’ਚ ਸੀਐੱਚਟੀ, ਬੀਪੀਈਓ, ਮਾਸਟਰ ਕਾਡਰ, ਲੈਕਚਰਾਰ ਤੇ ਪ੍ਰਿੰਸੀਪਲ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ। ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਮੋਗਾ ਵਿਖੇ ਚੋਣ ਡਿਊਟੀ ਦੌਰਾਨ ਐਕਸੀਡੈਂਟ ’ਚ ਮਰੇ ਅਧਿਆਪਕ ਪਤੀ ਪਤਨੀ ਦੇ ਪਰਿਵਾਰ ਨੂੰ 1-1 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਕੇ ਬੱਚਿਆਂ ਲਈ ਸਰਕਾਰੀ ਨੌਕਰੀ ਦੀ ਗਰੰਟੀ ਦੀ ਵਿਵਸਥਾ ਕਰਕੇ ਇਨਸਾਫ਼ ਦੇਵੇ ਅਤੇ ਮੁਲਾਜ਼ਮ ਵਰਗ ’ਚ ਪਾਏ ਜਾਂਦੇ ਰੋਸ ਨੂੰ ਖਤਮ ਕਰੇ। ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ, ਹਰਜੀਤ ਸਿੰਘ, ਬਲਕਰਨ ਸਿੰਘ, ਡਾ. ਅਮਨਦੀਪ ਸਿੰਘ, ਰਜੇਸ਼ ਵਰਮਾ, ਹਰਜਿੰਦਰ ਸਿੰਘ, ਹਰਬਖਸ਼ ਬਹਾਦਰ ਸਿੰਘ ਆਦਿ ਹਾਜ਼ਰ ਸਨ।