- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਲੰਬੇ ਸਮੇਂ ਤੋਂ ਸੰਤਾਪ ਹੰਢਾ ਰਹੇ ਗੁਰੂ ਨਾਨਕ ਬਸਤੀ ਵਾਸੀਆਂ ਨੂੰ ਮਿਲੀ ਰਾਹਤ : ਵਿਧਾਇਕ ਕਾਕਾ ਬਰਾੜ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਵਿਖੇ ਚੱਲ ਰਹੇ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੌਰਾਨ ਸਥਾਨਕ ਬਠਿੰਡਾ ਰੋਡ ਸਥਿਤ ਗੁਰੂ ਨਾਨਕ ਬਸਤੀ ’ਚ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਬਸਤੀ ਪਿਛਲੇ ਲੰਬੇ ਸਮੇਂ ਤੋਂ ਸੰਤਾਪ ਹੰਢਾ ਰਹੀ ਸੀ, ਜਿਸਨੂੰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਰਾਹਤ ਦਿੰਦਿਆਂ ਇਸ ਕੰਮ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਧਰਮਿੰਦਰ ਸਿੰਘ, ਕੌਂਸਲਰ ਛਿੰਦਰ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ। ਇਸ ਮੌਕੇ ਬਸਤੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਕਾਨ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸਤੋਂ ਇਲਾਵਾ ਸ਼ਹਿਰ ਦੀ ਭਲਾਈ ਲਈ ਵਿਕਾਸ ਕਾਰਜ਼ ਜ਼ੋ਼ਰ ਸ਼ੋਰ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਈ ਇਲਾਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ ਜਿਸ ਕਾਰਨ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰੀਤ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਗੁਰੂ ਨਾਨਕ ਬਸਤੀ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਸਕੇ। ਇਸ ਮੌਕੇ ਬਸਤੀ ਵਾਸੀਆਂ ਨੇ ਲੱਡੂ ਵੰਡਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਈ ਹੈ। ਸ਼ਹਿਰ ਨਿਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਇਸੇ ਤਰ੍ਹਾਂ ਜਲਦ ਹੀ ਨੇਪਰੇ ਚੜ੍ਹਨਗੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸ਼ਹਿਰ ’ਚ ਵੱਡੇ ਪੱਧਰ ਤੇ ਵਿਕਾਸ ਕਾਰਜ਼ ਚੱਲ ਰਹੇ ਹਨ ਜਿਸ ਕਾਰਨ ਆਉਣ ਜਾਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਇਹ ਕੰਮ ਜਲਦ ਮੁਕੰਮਲ ਹੋ ਜਾਣਗੇ ਇਸ ਲਈ ਸ਼ਹਿਰ ’ਚ ਥੋੜਾ ਹੌਂਸਲਾ ਰੱਖਣ। ਇਸ ਮੌਕੇ ਕੌਂਸਲਰ ਸੁਖਜਿੰਦਰ ਸਿੰਘ ਬੱਬਲੂ ਬਰਾੜ, ਗੁਰਪ੍ਰੀਤ ਸਿੰਘ ਕੌਂਸਲਰ, ਹਰਬੰਸ ਸਿੰਘ ਮਾਨ, ਜ਼ਸਵਿੰਦਰ ਸਿੰਘ, ਸੁਖਮੰਦਰ ਸਿੰਘ, ਬਲਜਿੰਦਰ ਸਿੰਘ, ਕੌਂਸਲਰ ਰਾਮ ਸਿੰਘ ਪੱਪੀ, ਚੇਅਰਮੈਨ ਵਿਜੈ ਕਨੌਜੀਆ, ਜਸਵਿੰਦਰ ਸਿੰਘ ਬੱਲਮਗੜ੍ਹ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।