ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਸੰਪੰਨ ਹੋ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਪੁੱਜ ਕੇ ਗੁਰ ਇਤਿਹਾਸ ਸਰਵਣ ਕੀਤਾ। ਜ਼ਿਕਰਯੋਗ ਹੈ ਕਿ ਇਹ ਧਾਰਮਿਕ ਸਮਾਗਮ ਗੁਰਦੁਆਰਾ ਖੂਹ ਸਾਹਿਬ ਦੇ ਸੇਵਾਦਾਰ ਬਾਬਾ ਮਨਜੀਤ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਸ ਵਾਰ ਸਮਾਗਮ 'ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਤੋਂ ਇਲਾਵਾ ਬਾਬਾ ਪਰਮਪ੍ਰਰੀਤ ਸਿੰਘ ਖਾਲਸਾ, ਬਾਬਾ ਲਹਿਣਾ ਸਿੰਘ, ਗਿਆਨੀ ਮਿਲਾਪ ਸਿੰਘ ਹੈੱਡ ਗ੍ੰਥੀ ਸ੍ਰੀ ਹੇਮਕੁੰਟ ਸਾਹਿਬ, ਗਿਆਨੀ ਗੁਰਵਿੰਦਰ ਸਿੰਘ, ਗਿਆਨੀ ਮਹਿਤਾਬ ਸਿੰਘ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਤੇ ਭਾਈ ਸੁਖਵਿੰਦਰ ਸਿੰਘ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਕਥਾ, ਕੀਰਤਨ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗ੍ੰਥੀ ਜਗਦੀਸ਼ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿਸ਼ੇਸ਼ ਤੌਰ 'ਤੇ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਨੂੰ ਸੁੰਦਰ ਬਿਜਲਈ ਤੇ ਫੁੱਲਾਂ ਦੀਆਂ ਲੜੀਆਂ ਨਾਲ ਸਜਾਇਆ ਗਿਆ ਸੀ। ਇਸ ਦੌਰਾਨ ਗੁਰਦੁਆਰਾ ਖੂਹ ਸਾਹਿਬ ਵਿਖੇ ਅਮਿ੍ੰਤ ਸੰਚਾਰ ਵੀ ਕਰਵਾਇਆ ਗਿਆ ਜਿਸ 'ਚ 28 ਪ੍ਰਰਾਣੀਆਂ ਨੇ ਅਮਿ੍ੰਤ ਪਾਨ ਕੀਤਾ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸ਼ਹਿਰ ਦੇ ਪਤਵੰਤਿਆਂ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।