ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਗਣਤੰਤਰਤਾ ਦਿਵਸ ਮੌਕੇ ਬੋਲਦਿਆਂ ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ, ਬੇਰੁਜ਼ਗਾਰੀ ਸਮਾਜਿਕ ਕੁਰੀਤੀਆਂ ਖ਼ਿਲਾਫ਼ ਅਹਿਦ ਲੈਣ ਦੀ ਅਪੀਲ ਕੀਤੀ। ਉਨ੍ਹਾਂ ਗਣਤੰਤਰਤਾ ਦਿਵਸ ਮੌਕੇ ਇਸ ਦਿਨ ਦੀ ਮਹੱਤਤਾਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਅੱਜ ਦੇ ਦਿਨ ਗੌਰਮਿੰਟ ਆਫ ਇੰਡੀਆ ਐਕਟ 1935 ਨੂੰ ਹਟਾ ਕੇ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਉਨ੍ਹਾਂ ਇਸ ਮੌਕੇ ਭਾਰਤ ਦੇਸ ਦੀ ਆਜਾਦੀ 'ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਵੀ ਯਾਦ ਕੀਤਾ ਅਤੇ ਆਖਿਆ ਕਿ ਅੱਜ ਸਾਡੇ ਦੇਸ ਨੂੰ ਪੂਰਨ ਤੌਰ 'ਤੇ ਗਣਤੰਤਰ ਕਹਾਉਣ ਦਾ ਮਾਣ ਅਤੇ ਸਤਿਕਾਰ ਉਨ੍ਹਾਂ ਮਹਾਨ ਸੂਰਬੀਰਾਂ, ਕ੍ਾਂਤੀਕਾਰੀਆਂ, ਨਿੱਧੜਕ ਯੋਧਿਆ ਦੀ ਬਦੌਲਤ ਹੀ ਹਾਸਲ ਹੋਇਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਪ੍ਰਰੀਤ ਬਾਦਲ ਨੇ ਕਿਸਾਨ ਵਿਰੋਧੀ ਬਿੱਲਾਂ ਨੂੰ ਖਾਰਜ ਕਰਨ ਦੀ ਹਮਾਇਤ ਕਰਨ ਦੀ ਗੱਲ ਆਖੀ। ਸਰਕਾਰੀ ਮੁਲਾਜ਼ਮਾਂ ਨੂੰ ਪੇ ਕਮਿਸਨ ਦਾ ਲਾਭ ਦੇਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਸਥਿਤੀ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਮੁੜ ਲੀਹਾਂ 'ਤੇ ਲਿਆਂਦਾ ਗਿਆ ਹੈ। ਗਣਤੰਤਰਤਾ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਵੱਲੋਂ ਜਿਲ੍ਹਾ ਰੈੱਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਕੋਰੋਨਾ ਸਮੇਂ ਦੌਰਾਨ ਚੰਗੀਆਂ ਸੇਵਾਵਾ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰੁਣਵੀਰ ਵਸਿਸਟ ਜਿਲ੍ਹਾ ਅਤੇ ਸੈਸਨ ਜੱਜ ਐਮਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਡੀ ਸੁਡਰਵਿਲੀ ਐਸਐਸਪੀ, ਕਰਨ ਕੌਰ ਬਰਾੜ ਸਾਬਕਾ ਐਮਐਲਏ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਐਮਐਲਏ, ਹਰਚਰਨ ਸਿੰਘ ਸੋਥਾ ਜਿਲ੍ਹਾ ਕਾਂਗਰਸ ਪ੍ਰਧਾਨ, ਜਿਲ੍ਹਾ ਯੂਥ ਪ੍ਰਧਾਨ ਕਾਂਗਰਸ, ਜਗਜੀਤ ਸਿੰਘ ਹਨੀ ਫੱਤਣਵਾਲਾ ਮੈਂਬਰ, ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ ਆਦਿ ਵੀ ਹਾਜ਼ਰ ਸਨ।