ਪੱਤਰ ਪ੍ਰਰੇਰਕ, ਗਿੱਦੜਬਾਹਾ : ਲੋਕ ਸਭਾ ਹਲਕਾ ਫ਼ਰੀਦਕੋਟ ਚ ਪੈਂਦੇ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਚੋਣ ਕੋਆਡੀਨੇਟਰ ਰਾਜੀਵ ਮਿੱਤਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦਾ ਮੂੰਹ ਮਿੱਠਾ ਕਰਾਇਆ ਤੇ ਵਧਾਈ ਦਿੱਤੀ। ਰਾਜੀਵ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਾਈ ਹੈ ਤੇ ਪੰਜਾਬ ਵਿੱਚ ਕਾਂਗਰਸ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਮਿੱਤਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨਿਆ ਹੈ ਤੇ 2022 ਚ ਵੀ ਪੰਜਾਬ ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣੇਗੀ। ਇਸ ਮੌਕੇ ਬਿਕਰਮਜੀਤ ਸਿੰਘ ਥੇੜ੍ਹੀ, ਭਿੰਦਰ ਸਿੰਘ ਭਾਰੂ, ਮੋਹਿਤ ਕੁਮਾਰ, ਗੁਰਪ੍ਰਰੀਤ ਸਿੰਘ ਭਲਾਈਆਣਾ, ਵਕੀਲ ਸਿੰਘ ਆਦਿ ਵੀ ਹਾਜ਼ਰ ਸਨ।