ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਪੀਟੀਐੱਮ ਦੌਰਾਨ ਨਤੀਜੇ ਦਾ ਐਲਾਨ
ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਨਤੀਜੇ ਦਾ ਐਲਾਨ
Publish Date: Sun, 29 Mar 2026 04:38 PM (IST)
Updated Date: Sun, 29 Mar 2026 04:39 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਛੇਵੀਂ ਸੱਤਵੀਂ ਅਤੇ ਨੌਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਹੈੱਡ ਮਿਸਟ੍ਰੈਸ ਨੀਤੂ ਚੋਪੜਾ ਤੇ ਪੰਜਾਬੀ ਮਾਸਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਛੇਵੀਂ (ਏ) ਦੀ ਵਿਦਿਆਰਥਣ ਮਨਜੋਤ ਕੌਰ ਨੇ ਪਹਿਲਾ, ਲਵਜੋਤ ਕੌਰ ਨੇ ਦੂਸਰਾ ਅਤੇ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਛੇਵੀਂ (ਬੀ) ਦੀ ਵਿਦਿਆਰਥਣ ਭਾਵਨਾ ਕੌਰ ਨੇ ਪਹਿਲਾ, ਨਗਮਪ੍ਰੀਤ ਕੌਰ ਨੇ ਦੂਸਰਾ ਅਤੇ ਸਿਮਰਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ (ਏ) ਦੇ ਵਿਦਿਆਰਥੀ ਜਗਦੀਸ਼ ਸਿੰਘ ਨੇ ਪਹਿਲਾ, ਏਕਮ ਸਿੰਘ ਨੇ ਦੂਸਰਾ ਅਤੇ ਗੁਰਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ (ਬੀ) ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾ, ਦਿਲਦੀਪ ਸਿੰਘ ਨੇ ਦੂਸਰਾ ਅਤੇ ਅਗਮਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸਤੋਂ ਇਲਾਵਾ ਨੌਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ ਪਹਿਲਾ, ਗੁਰਮਾਨ ਸਿੰਘ ਨੇ ਦੂਸਰਾ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਇੰਸ ਮਾਸਟਰ ਅਸ਼ੋਕ ਕੁਮਾਰ ਨੇ ਸਕੂਲ ਦੇ ਦਸਵੀਂ ਜਮਾਤ ਦੇ 13 ਅਤੇ ਅੱਠਵੀਂ ਜਮਾਤ ਦੇ 2 ਵਿਦਿਆਰਥੀਆਂ ਜਿਨਾਂ ਨੇ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਪਹੁੰਚੀ ਟੀਮ ਦੇ ਡਾਕਟਰ ਨਵਤੇਜ ਸਿੰਘ, ਬੂਟਾ ਸਿੰਘ ਅਤੇ ਸਕੂਲ ਦੇ ਹਿੰਦੀ ਮਿਸਟ੍ਰੈਸ ਮੋਨਿਕਾ ਰਾਣੀ ਵਲੋਂ ਐਚਪੀਵੀ ਵੈਕਸੀਨ ਬਾਰੇ ਮਾਪਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।