ਝੋਨੇ ਦੀ ਖਰੀਦ ਦਾ ਜਾਇਜ਼ਾ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਦਾਅਵਾ, 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ 'ਚ ਪਹੁੰਚ ਰਹੀ ਹੈ ਅਦਾਇਗੀ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ।
Publish Date: Sun, 11 Oct 2026 03:25 PM (IST)
Updated Date: Sun, 11 Oct 2026 03:26 PM (IST)
ਭੰਵਰਾ ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ - ਖੁ ਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ।
ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਇਕੱਲਾ-ਇਕੱਲਾ ਦਾਣਾ ਖਰੀਦ ਕੇ ਕਿਸਾਨਾਂ ਨੂੰ ਸਮੇ ਸਿਰ ਮੰਡੀਆਂ ’ਚੋ ਵੇਹਲੇ ਕਰਨਾ ਹੈ ਅਤੇ ਐਮ.ਐਸ.ਪੀ. 2461/- ਰੁਪਏ ਦੇ ਹਿਸਾਬ ਨਾਲ 24 ਘੰਟਿਆਂ ਦੇ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਨਾ ਹੈ। ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨੀ ਨਾਲ ਜੁੜੇ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮਿੱਲਰ, ਆੜ੍ਹਤੀਆ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤਾ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਐਮ.ਐਸ.ਪੀ. ਦੇ ਹਿਸਾਬ ਨਾਲ 3,111 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਯਤਨਾਂ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਅਤੇ ਇਸੇ ਨਹਿਰੀ ਪਾਣੀ ਸਦਕਾ ਹੀ ਝੋਨੇ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ।