ਜਿਲ੍ਹੇ ’ਚ ਲਗਾਏ ਗਏ ਟੀਕਾਕਰਨ ਕੈਂਪਾਂ ਦਾ ਲਿਆ ਜਾਇਜ਼ਾ
ਜਿਲ੍ਹੇ ’ਚ ਲਗਾਏ ਗਏ ਟੀਕਾਕਰਨ ਕੈਂਪਾਂ ਦਾ ਲਿਆ ਜਾਇਜਾ
Publish Date: Wed, 10 Dec 2025 04:17 PM (IST)
Updated Date: Wed, 10 Dec 2025 04:18 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ’ਚ ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ’ਚ ਡਾ. ਰਾਜ ਕੁਮਾਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਸਬ ਸੈਂਟਰ ਸੰਗੂਧੌਣ ’ਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ’ਚ ਮਾਂ ਦੀ ਗਰਭ ਦੌਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਤੇ ਹਰ ਬੁੱਧਵਾਰ ਸਾਰੇ ਜਿਲ੍ਹੇ ’ਚ ਪਿੰਡਾਂ ਤੇ ਸ਼ਹਿਰਾਂ ’ਚ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 12 ਮਾਰੂ ਬਿਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਤੇ ਹੋਰ ਬਿਮਾਰੀਆਂ ਨੂੰ ਸਮਾਜ ’ਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਨਵਰੋਜ ਗੋਇਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭੁਪਿੰਦਰ ਸਟੈਨੋ, ਸੁਖਦੀਪ ਕੌਰ ਸੀਐਚਓ, ਸ਼ਿਵਰਾਜ ਸਿੰਘ ਸਿਹਤ ਵਰਕਰ, ਸੁਖਵਿੰਦਰ ਕੌਰ, ਕੇਵਲਪ੍ਰੀਤ ਕੌਰ ਏਐਨਐਮ ਹਾਜ਼ਰ ਸਨ।