- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਦੇਰ ਸ਼ਾਮ ਮਲੋਟ ਸੀਤੋ ਡਿਫੈਂਸ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਾਂ ’ਚ ਚੀਖ-ਚਿਹਾੜ ਪੈ ਗਿਆ ਹੈ ਅਤੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸੋਮਵਾਰ ਦੇਰ ਸ਼ਾਮ ਮਲੋਟ ਸੀਤੋ ਡਿਫੈਂਸ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਾਂ ’ਚ ਚੀਖ-ਚਿਹਾੜ ਪੈ ਗਿਆ ਹੈ ਅਤੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਤੇਜਾ ਪੁੱਤਰ ਪੰਛੀ, ਪਵਨ ਪੁੱਤਰ ਅਜੀਤ ਅਤੇ ਵਕੀਲ ਪੁੱਤਰ ਸਾਗਰ ਵਜੋਂ ਹੋਈ ਹੈ, ਜੋ ਕਿ ਅਬੋਹਰ ਨੇੜਲੇ ਪਿੰਡ ਕਾਲਾ ਟਿੱਬਾ ਦੇ ਰਹਿਣ ਵਾਲੇ ਸਨ। ਇਨ੍ਹਾਂ ਨੌਜਵਾਨਾਂ ਦੀ ਉਮਰ 20 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ।
ਉਕਤ ਵਿਅਕਤੀ ਮਲੋਟ ਸੀਤੋ ਡਿਫੈਂਸ ਰੋਡ ’ਤੇ ਢਾਣੀ ਕੁੰਦਨ ਸਿੰਘ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਇਹ ਨੌਜਵਾਨ ਰੋਡ 'ਤੇ ਗੰਭੀਰ ਜ਼ਖ਼ਮੀ ਹਾਲਤ ’ਚ ਪਏ ਮਿਲੇ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ। ਹਾਲਾਂਕਿ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਹਾਦਸਾ ਕਿਸੇ ਸਾਧਨ ਨਾਲ ਜਾਂ ਕਿਸੇ ਹੋਰ ਕਾਰਨ ਕਰਕੇ ਅਤੇ ਕਿਵੇਂ ਵਾਪਰਿਆ, ਇਸ ਬਾਰੇ ਖ਼ਬਰ ਲਿਖੇ ਜਾਣ ਤੱਕ ਪੂਰੀ ਤਰ੍ਹਾਂ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਤੋਂ ਬਾਅਦ ਹੀ ਹਾਦਸੇ ਦਾ ਕਰਨ ਪਤਾ ਚੱਲ ਸਕੇਗਾ।