- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਅਕਤੂਬਰ ਤੋਂ ਹੜਤਾਲ ਕਰਕੇ ਵਿਧਾਨ ਸਭਾ ਸੈਸ਼ਨ ਸਮੇਤ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ : ਰੋਡਵੇਜ਼ ਯੂਨੀਅਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸੂਬੇ ਭਰ ਦੇ ਸਮੂਹ ਡਿਪੂਆਂ ਦੇ ਗੇਟਾਂ ’ਤੇ ਵਿਸ਼ਾਲ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਅੱਜ ਸ੍ਰੀ ਮੁਕਤਸਰ ਸਾਹਿਬ ਡਿੱਪੂ ਅੱਗੇ ਗੇਟ ਰੈਲੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਸੱਤਾ ’ਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਅੰਤਿਮ ਪੜਾਅ ’ਚ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਡਿਪੂ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ