Sad News : ਨਸ਼ੇ ਦੀ ਓਵਰਡੋਜ਼ ਨਾਲ 21 ਸਾਲਾ ਨੌਜਵਾਨ ਦੀ ਮੌਤ, ਇੱਕ ਗ੍ਰਿਫ਼ਤਾਰ
ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Publish Date: Mon, 20 Apr 2026 08:50 PM (IST)
Updated Date: Mon, 20 Apr 2026 08:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੋਦਾ : ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜਵੀਰ ਸਿੰਘ (21) ਇੱਕ ਮਜ਼ਦੂਰ ਸੀ ਅਤੇ ਹਾਲ ਹੀ ਵਿੱਚ ਇੱਕ ਕੰਬਾਈਨ ਡਰਾਈਵਰ ਕੋਲ ਸਹਾਇਕ ਵਜੋਂ ਕੰਮ ਕਰਨ ਤੋਂ ਬਾਅਦ ਪਿੰਡ ਵਾਪਸ ਆਇਆ ਸੀ। ਐੱਸਐੱਚਓ ਕੋਟਭਾਈ, ਦੀਪਿਕਾ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਜਗਸੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।