ਚੰਨੀ ਤੇ ਬਘੇਲ ਹੋਏ ਚਾਲੀ ਮੁਕਤਿਆਂ ਨੂੰ ਨਤਮਸਤਕ
ਚੰਨੀ ਤੇ ਬਘੇਲ ਹੋਏ ਚਾਲੀ ਮੁਕਤਿਆਂ ਨੂੰ ਨਤਮਸਤਕ
Publish Date: Mon, 12 Jan 2026 06:22 PM (IST)
Updated Date: Mon, 12 Jan 2026 06:24 PM (IST)

ਚੰਨੀ ਪੁੱਜੇ ਬਿੱਲੂ ਸਿੱਧੂ ਦੇ ਘਰ ਤੇ ਬਘੇਲ ਰਾਜਾ ਵੜਿੰਗ ਦੇ ਘਰ ਪੁੱਜੇ ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਚਾਲੀ ਮੁਕਤਿਆਂ ਨੂੰ ਨਤਮਸਤਕ ਹੋਣ ਲਈ ਅੱਜ ਇੱਥੇ ਪਹੁੰਚੇ ਸਨ। ਉਨ੍ਹਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸਾਬਕਾ ਵਿਧਾਇਕ ਸਵ. ਸੁਖਦਰਸ਼ਨ ਸਿੰਘ ਮਰਾੜ੍ਹ ਦੇ ਸਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਵੀ ਮੌਜੂਦ ਰਹੇ। ਇਸ ਦੌਰਾਨ ਉਹ ਸੀਨੀਅਰ ਟਕਸਾਲੀ ਕਾਂਗਰਸੀ ਡਾ. ਕੇਹਰ ਸਿੰਘ ਸੁਤੰਤਰਤਾ ਸੈਨਾਨੀ ਦੇ ਸਿੱਧੂ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਵਾਸਤੇ ਪਰਮਜੀਤ ਸਿੰਘ ਬਿੱਲੂ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ। ਇਸ ਦੌਰਾਨ ਉਹ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮਿਲੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਸੰਕੋਚ ਕੀਤਾ। ਇਸ ਮੌਕੇ ਐਮਸੀ ਯਾਦਵਿੰਦਰ ਸਿੰਘ ਯਾਦੂ, ਗੁਰਿੰਦਰ ਸੀਰਵਾਲੀ, ਗੁਰਮੀਤ ਸਿੰਘ ਜੀਤਾ ਐਮਸੀ, ਗੁਰਪ੍ਰੀਤ ਸਿੰਘ ਐਮਸੀ, ਬਿੱਟਾ ਗਿੱਲ, ਗੁਰਸ਼ਰਨ ਸਿੰਘ, ਸੁਰਿੰਦਰ ਕੰਬੋਜ਼, ਸੁਖਦੇਵ ਪਤੰਗਾ, ਜੱਗੀ ਐਮਸੀ, ਗੁਰਵਿੰਦਰ ਕੌਰ ਪਤੰਗਾ, ਗੋਰਾ ਐਮਸੀ, ਸੁਧੀਰ ਸ਼ਰਮਾ, ਅਵਤਾਰ ਰੁਪਾਣਾ, ਪੰਮਾ ਚਹਿਲ, ਸਿਕੰਦਰ ਰਾਮਗੜ੍ਹੀਆ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਪੰਜਾਬ ਕਾਂਗਰਸ ਮਾਮਲਿਆਂ ਦੇ ਸੂਬਾ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਛੱਤੀਸ਼ਗੜ੍ਹ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੀਤੀਆਂ ਗਈਆਂ ਗਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਿਨਾਂ ਮੁੱਖ ਮੰਤਰੀ ਦੇ ਚੇਹਰੇ ਤੋਂ ਲੜੀਆਂ ਜਾਣਗੀਆਂ। ਉਹ ਇੱਥੇ ਚਾਲੀ ਮੁਕਤਿਆਂ ਨੂੰ ਨਤਮਸਤਕ ਹੋਣ ਵਾਸਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਜਾਣ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਮਿਲਣ ਵਾਸਤੇ ਪੁੱਜੇ ਸਨ। ਬਿਨਾਂ ਚਿਹਰਾ ਮੁੱਖ ਮੰਤਰੀ ਦੇ ਚਹੇਰੇ ਤੋਂ ਚੋਣਾਂ ਲੜਨ ਦਾ ਫੈਸਲਾਲੈਣ ਦੇ ਦੇ ਪਿਛਲੇ ਕਾਰਨਾਂ ਦਾ ਪੁੱਛੇ ਜਾਣ ਤੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜਾਤੀਵਾਦ ਅਧਾਰਿਤ ਵੋਟ ਨਹੀਂ ਹੈ ਜਿਸ ਤਰ੍ਹਾਂ ਕਿ ਦੂਜੇ ਰਾਜਾਂ ਵਿੱਚ ਹੈ, ਇਸ ਲਈ ਕਿਸੇ ਖਾਸ ਜਾਤ ਜਾਂ ਫਰਿਕੇ ਨੂੰ ਮੂਹਰੇ ਰੱਖ ਕੇ ਚੋਣ ਲੜਨ ਦੀ ਬਜਾਏ ਕਾਂਗਰਸ ਪਾਰਟੀ ਆਪਣੀਆਂ ਨੀਤੀਆਂ ਦੇ ਅਧਾਰ ਤੇ ਚੋਣ ਲੜੇਗੀ। ਮੇਲਾ ਮਾਘੀ ਮੌਕੇ ਕਾਂਗਰਸ ਵੱਲੋਂ ਕਾਨਫਰੰਸ ਨਾ ਕੀਤੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲਿਆਂ ਮੌਕੇ ਸਿਆਸੀ ਕਾਨਫਰੰਸਾਂ ਨਾ ਕਰਨ ਦਾ ਫੈਸਲਾ ਸਾਰੀਆਂ ਸਿਆਸੀ ਪਾਰਟੀਆਂ ਨੇ ਕੀਤਾ ਸੀ ਜਿਸਤੇ ਕਾਂਗਰਸ ਅਜੇ ਵੀ ਖੜ੍ਹੀ ਹੈ ਜਦਕਿ ਦੂਜੀਆਂ ਪਾਰਟੀਆਂ ਕਾਨਫਰੰਸਾਂ ਕਰਨ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਨਫਰੰਸ ਲਈ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ ਜੋ ਕਿ ਸਰਕਾਰੀ ਫੰਡਾਂ ਦੀ ਦੁਰਵਰਤੋਂ ਹੈ। ਇਸ ਦੌਰਾਨ ਉਨ੍ਹਾਂ ਨਾਲ ਐਮਪੀ ਸ਼ੇਰ ਸਿੰਘ ਘੁਬਾਇਆ ਸਮੇਤ ਹੋਰ ਵੀ ਲੀਡਰਸ਼ਿਪ ਹਾਜ਼ਰ ਸੀ।