- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਫ਼ਤ ਅੱਖਾਂ ਦੀ ਜਾਂਚ ਕੈਂਪ 13 ਨਵੰਬਰ ਨੂੰ : ਸੰਧੂ

ਪੰਜਾਬੀ ਜਾਗਰਣ ਰਿਪੋਰਟਰ. ਸ੍ਰੀ ਮੁਕਤਸਰ ਸਾਹਿਬ : ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਦੀ ਮਨਜ਼ੂਰੀ ਉਪਰੰਤ 13 ਨਵੰਬਰ ਸ਼ੁੱਕਰਵਾਰ ਨੂੰ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀ ਜਾਂਚ ਤੇ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਾਂਚ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵਿਜੇ ਛਾਬੜਾ, ਬਲਰਾਜ ਕੁਮਾਰ ਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਚਲਾਏ ਜਾ ਰਹੇ ਸੰਕਲਪ ਪਬਲਿਕ ਸਰਵਿਸਿਜ਼ ਐਂਡ ਅਵੇਅਰਨੈੱਸ ਪ੍ਰੋਜੈਕਟ ਦੀ ਲੜੀ ਤਹਿਤ ਇਹ ਕੈਂਪ ਲੋਕ ਸੇਵਾ ਤੇ ਸਮਾਜਿਕ ਭਲਾਈ ਦੇ ਉਦੇਸ਼ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਦੇ ਪ੍ਰਬੰਧ ਪ੍ਰੋਜੈਕਟ ਡਾਇਰੈਕਟਰ ਦਵਿੰਦਰ ਪਾਲ ਸਿੰਘ ਬਰਾੜ, ਸੰਸਥਾ ਦੇ ਵਲੰਟੀਅਰ ਜਸਕੀਰਤ ਸਿੰਘ ਬਰਾੜ ਤੇ ਟੀਮ ਸੰਕਲਪ ਵੱਲੋਂ ਕੀਤੇ ਜਾਣਗੇ। ਸੰਸਥਾ ਦੇ ਪ੍ਰਧਾਨ ਨੇ ਦੱਸਿਆ ਕਿ ਅੱਖਾਂ ਦੀ ਜਾਂਚ ਕਰਵਾਉਣ ਦੇ ਚਾਹਵਾਨ ਮਰੀਜ਼ ਸੰਸਥਾ ਦੇ ਮੁੱਖ ਦਫ਼ਤਰ, ਕੋਟਕਪੂਰਾ ਰੋਡ, ਪੈਟਰੋਲ ਪੰਪ ਦੇ ਨੇੜੇ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।