ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜਿੱਥੇ ਪੂਰਾ ਦੇਸ਼ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ ਉੱਥੇ ਹੀ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਤਿਆਰ ਕੀਤੀ ਗਈ ਸਪੈਸ਼ਲ ਵੈਲਫੇਅਰ ਫੋਰਸ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸੜ੍ਹਕਾਂ ਨੂੰ ਸੈਨੀਟਾਈਜ਼ਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਪ੍ਰਰੇਮੀ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੈਨੀਟਾਈਜ਼ ਮੁਹੱਈਆ ਕਰਵਾਇਆ ਗਿਆ ਹੈ ਤੇ ਡੇਰੇ ਪ੍ਰਰੇਮੀਆਂ ਦੀ ਮੱਦਦ ਨਾਲ ਕੋਟਲੀ ਰੋਡ, ਅਬੋਹਰ ਰੋਡ, ਮਲੋਟ ਰੋਡ, ਬਠਿੰਡਾ ਰੋਡ ਆਦਿ ਸੜ੍ਹਕਾਂ ਨੂੰ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰਾਂ 'ਚ ਰਹਿ ਕੇ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।