ਖੱਪਿਆਂਵਾਲ਼ੀ ਵਾਲੀ ’ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਵਾਲੀ ’ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
Publish Date: Tue, 17 Mar 2026 03:31 PM (IST)
Updated Date: Tue, 17 Mar 2026 03:34 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ’ਚ ਵੱਡੀ ਗਿਣਤੀ ਵਿਚ ਅੱਖਾਂ ਦੇ ਜਾਂਚ ਕੈਂਪ ਲਗਾ ਕੇ ਲੋਕਾਂ ਨੂੰ ਅੱਖਾਂ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਦੇ ਗੁਰਦੁਆਰਾ ਸਾਹਿਬ ’ਚ ਅੱਜ 18 ਮਾਰਚ ਦਿਨ ਬੁੱਧਵਾਰ ਨੂੰ 9 ਵਜੇ ਤੋਂ 2 ਵਜੇ ਤੱਕ 738ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਡਾਕਟਰ ਹਰਸ਼ਪਰੀਤ ਕੌਰ ਮਹਿੰਦਰਾ ਆਈ ਸਪੈਸਲਿਸਟ ਅੱਖਾਂ ਦੀ ਜਾਂਚ ਕਰਨਗੇ ਅਤੇ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਕੈਂਪ ਦੌਰਾਨ ਲੰਗਰ ਕਮੇਟੀ ਤੇ ਪਿੰਡ ਦੀ ਨਗਰ ਪੰਚਾਇਤ ਵੱਲੋਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ।